ਫਰੀਦਕੋਟ: ਜੈਤੋ ’ਚ ਪਿਛਲੇ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕਾਂ ਦਾ ਬਹੁਤ ਹੀ ਬੁਰਾ ਹਾਲ ਹੋ ਰਿਹਾ ਹੈ। ਇਸ ਦੇ ਚੱਲਦਿਆਂ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਜਿਸ ਕਾਰਨ ਭਿਆਨਕ ਬੀਮਾਰੀਆਂ ਫ਼ੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਨਾਲੀਆਂ ਵਿਚ ਖੜਾ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਦੇ ਪਾਣੀ ਦੇ ਚੱਲਦਿਆਂ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਦੁੱਭਰ ਹੋ ਰਿਹਾ ਹੈ।