ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਨੂੰ 6 ਵਰ੍ਹੇ ਹੋ ਗਏ ਹਨ, ਪਰ ਅਜੇ ਤੱਕ ਸਿੱਖ ਸੰਗਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਰੋਸ ਕਰ ਰਹੀਆਂ ਸੰਗਤਾਂ ਉਪਰ ਬਹਿਬਲਕਲਾਂ ਵਿਖੇ ਹੋਏ ਪੁਲਿਸ ਤਸ਼ੱਦਦ ਦੌਰਾਨ ਮਾਰੇ ਗਏ, ਦੋ ਸਿੱਖ ਨੌਜਵਾਨਾਂ ਦਾ ਅੱਜ ਬਹਿਬਲਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਸਾਨੂੰ ਗੁਰੂ ਦੀ ਅਦਾਲਤ ਤੋਂ ਹੀ ਮਿਲੇਗਾ ਇਨਸਾਫ਼: ਸੁਖਰਾਜ ਸਿੰਘ ਨਿਆਮੀ ਵਾਲਾ
ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ। ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਕਿਹਾ ਕਿ ਅੱਜ 6 ਸਾਲ ਬੀਤ ਜਾਣ ਵੀ ਉਹਨਾਂ ਨੂੰ ਸਰਕਾਰਾਂ ਤੋਂ ਕੋਈ ਵੀ ਆਸ ਨਹੀਂ ਹੈ।
ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਿੱਸਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ। ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਕਿਹਾ ਕਿ ਅੱਜ 6 ਸਾਲ ਬੀਤ ਜਾਣ ਵੀ ਉਹਨਾਂ ਨੂੰ ਸਰਕਾਰਾਂ ਤੋਂ ਕੋਈ ਵੀ ਆਸ ਨਹੀਂ ਹੈ। ਉਹਨਾਂ ਕਿਹਾ ਕਿ ਅੱਜ ਅਸੀਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਅਪੀਲ ਕਰਦੇ ਹਾਂ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬੇਅਦਬੀ ਦੇ ਮੁੱਦੇ ਨੂੰ ਕੋਈ ਵੀ ਪਾਰਟੀ ਚੋਣ ਮੁੱਦਾ ਨਾ ਬਣਾਵੇ।
ਉਹਨਾਂ ਕਿਹਾ ਕਿ ਹੁਣ ਤੱਕ ਜਿਸ ਨੇ ਵੀ ਬੇਅਦਬੀ ਦੇ ਮੁੱਦੇ ਸਿਆਸੀ ਮੁੱਦੇ ਵਜੋਂ ਵਰਤਿਆ। ਉਸ ਦਾ ਪਤਨ ਹੋਇਆ, ਉਹਨਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪਾਰਟੀ ਬੇਅਦਬੀ ਦੇ ਮੁੱਦੇ ਨੂੰ ਚੋਣ ਮੁੱਦਾ ਨਾ ਬਨਾਵੇ, ਜੇਕਰ ਕਿਸੇ ਸਿਆਸੀ ਪਾਰਟੀ ਨੇ ਇਸ ਮੁੱਦੇ ਨੂੰ ਸਿਆਸੀ ਮੁੱਦਾ ਬਣਾਇਆ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਸਾਨੂੰ ਸਰਕਾਰ ਤੋਂ ਇਨਸਾਫ਼ ਦੀ ਕੋਈ ਆਸ ਨਹੀਂ, ਪਰ ਗੁਰੂ ਤੇ ਪੂਰਾ ਭਰੋਸਾ ਹੈ ਅਤੇ ਹੁਣ ਗੁਰੂ ਹੀ ਸਾਨੂੰ ਇਨਸਾਫ ਦੇਵੇਗਾ।