ਫ਼ਰੀਦਕੋਟ: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦੇ ਮੱਦੇਨਜ਼ਰ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਨਾਜ ਮੰਡੀਆਂ ਦਾ ਦੌਰਾ ਕੀਤਾ।
ਫ਼ਰੀਦਕੋਟ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਨਹੀਂ ਹੋ ਰਹੀ ਕਣਕ ਦੀ ਸਹੀ ਤਰੀਕੇ ਨਾਲ ਚੁਕਾਈ: ਸੰਧਵਾਂ
ਫ਼ਰੀਦਕੋਟ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਲੋਕਾਂ ਨੂੰ ਆ ਰਹੀਆਂ ਸਮਸਿਆਵਾਂ ਦੇ ਮੱਦੇਨਜ਼ਰ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਨਾਜ ਮੰਡੀਆਂ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਪਿੰਡ ਪੱਕਾ ਵਿਖੇ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਦੇ ਚਲਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਕੋਰੋਨਾ ਵਾਇਰਸ ਦੇ ਚਲਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਰਾਹਤ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ।
ਉਨ੍ਹਾਂ ਕਿਹਾ ਕਿ ਇਕੱਲਾ ਪੱਕਾ ਪਿੰਡ ਵਿੱਚ ਹੀ ਕਰੀਬ 50 ਹਜਾਰ ਕਣਕ ਦਾ ਗੱਟਾ ਲਿਫਟਿੰਗ ਨਾ ਹੋਣ ਕਾਰਨ ਮੰਡੀ ਵਿੱਚ ਰੁਲ ਰਿਹਾ ਹੈ, ਜਿਸ ਕਾਰਨ ਕਿਸਾਨ ਵੀ ਕਈ ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ।