ਫਰੀਦਕੋਟ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ 2 ਘੰਟੇ ਲਈ ਨੈਸ਼ਨਲ ਹਾਈਵੇ ਕੀਤਾ ਗਿਆ, ਇਸ ਮੌਕੇ ‘ਤੇ ਕਿਸਾਨਾਂ ਨੇ ਕਿਹਾ, ਕਿ ਕੇਂਦਰ ਸਰਕਾਰ ਜਾ ਫਿਰ ਸੂਬਾ ਸਰਕਾਰ ਜੋ ਮਰਜੀ ਕੋਸ਼ਿਸ਼ ਕਰ ਲਵੇ, ਉਹ ਕਿਸਾਨੀ ਅੰਦੋਲਨ ਨੂੰ ਖ਼ਤਮ ਨਹੀਂ ਕਰ ਸਕਦੀਆਂ, ਇਸ ਮੌਕੇ ਕਿਸਾਨਾਂ ਨੇ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ, ਕਿ ਮਨੋਹਰ ਲਾਲ ਦੀ ਕਿਸਾਨਾਂ ਪ੍ਰਤੀ ਨੀਅਤ ਚੰਗੀ ਨਹੀਂ ਹੈ। ਜਿਸ ਕਰਕੇ ਹਰਿਆਣਾ ਦੇ ਮੁੱਖ ਮੰਤਰੀ ਨੇ ਬੇਕਸੂਰ ਕਿਸਾਨਾਂ ‘ਤੇ ਲਾਠੀਚਾਰਜ ਕਰਵਾਇਆ ਹੈ।
ਕਿਸਾਨਾਂ ਨੇ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਰਹੇਗਾ। ਨਾਲ ਹੀ ਕਿਸਾਨਾਂ ਨੇ ਕਿਹਾ, ਕਿ ਹਰ ਸੂਬੇ ਵਿੱਚ ਬੀਜੇਪੀ ਦੇ ਲੀਡਰਾਂ ਦਾ ਘਿਰਾਓ ਕੀਤਾ ਜਾਵੇਗਾ।