ਫਰੀਦਕੋਟ:ਇੱਕ ਪਾਸੇ ਜਿੱਥੇ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਪੂਰੇ ਪੰਜਾਬ ਵਿੱਚ ਹਰ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦਾ ਪਿੰਡਾਂ ਦੇ ਵਿੱਚ ਨਾ ਆਉਣ ਸਬੰਧੀ ਚਿਤਾਵਨੀ ਬੋਰਡ ਲਗਾਏ ਜਾ ਰਹੇ ਹਨ। ਇਸੇ ਵਿਰੋਧ ਦੇ ਚਲਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਵੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਿਆਸੀ ਪਾਰਟੀਆਂ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਦਾਖਲੇ ਨੂੰ ਰੋਕਣ ਸਬੰਧੀ ਬੋਰਡ ਲਗਾਏ ਗਏ ਹਨ।
ਇਸ ਬੋਰਡ ‘ਤੇ ਲਿਖਿਆ ਗਿਆ ਹੈ, ਕਿ ਜਦ ਤੱਕ ਦਿੱਲੀ ਮੋਰਚਾ ਤਦ ਤੱਕ ਵੋਟਾਂ ਨਹੀਂ। ਇਸ ਬੋਰਡ ਨੂੰ ਲਗਾਉਣ ਸਬੰਧੀ ਜਦ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਨੇ ਕਿਹਾ, ਕਿ ਇਸ ਵਕਤ ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਦੀ ਲੜਾਈ ਲੜੀ ਜਾ ਰਹੇ ਹੈ। ਅਤੇ ਪਿਛਲੇ ਕਰੀਬ 9 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਦਿੱਲੀ ਵਿੱਚ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੁਝ ਸਿਆਸੀ ਪਾਰਟੀਆਂ ਦੇ ਆਗੂ ਪਿੰਡ ਵਿਚ ਪਹੁੰਚ ਕੇ ਵੋਟਾਂ ਦਾ ਮਹੌਲ ਬਣਾ ਰਹੇ ਹਨ ।