ਪੰਜਾਬ

punjab

ETV Bharat / state

ਵਿਸ਼ਵ ਪ੍ਰਸਿੱਧ ਚਿੱਤਰਕਾਰ ਨੇ ਪੇਂਟਿੰਗ ਬਣਾ ਕਿਸਾਨੀ ਸੰਘਰਸ਼ ਦਾ ਕੀਤਾ ਸਮਰਥਨ - ਵਿਸ਼ਵ ਪ੍ਰਸਿੱਧ ਚਿੱਤਰਕਾਰ

ਫ਼ਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ ਦੇ ਰਹਿਣ ਵਾਲੇ ਵਿਸ਼ਵ ਪ੍ਰਸਿੱਧ ਚਿੱਤਰਕਾਰ ਗੁਲਵੰਤ ਸਿੰਘ ਨੇ ਵੀ ਆਪਣੇ ਅੰਦਾਜ਼ ਵਿੱਚ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ ਹੈ। ਗੁਲਵੰਤ ਸਿੰਘ ਨੇ ਕਿਸਾਨ ਸੰਘਰਸ਼ ਅਤੇ ਭਾਰਤੀ ਹਕੂਮਤ ਦੇ ਰਵੱਈਏ ਨੂੰ ਦਰਸਾਉਂਦੀ ਇੱਕ ਪੇਂਟਿੰਗ ਬਣਾ ਕੇ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ ਹੈ

ਵਿਸ਼ਵ ਪ੍ਰਸਿੱਧ ਚਿੱਤਰਕਾਰ ਨੇ ਕਿਸਾਨੀ ਸੰਘਰਸ਼ 'ਤੇ ਪੇਂਟਿੰਗ ਬਣਾ ਕਿਸਾਨੀ ਸੰਘਰਸ਼ ਦਾ ਕੀਤਾ ਸਮਰਥਨ
ਵਿਸ਼ਵ ਪ੍ਰਸਿੱਧ ਚਿੱਤਰਕਾਰ ਨੇ ਕਿਸਾਨੀ ਸੰਘਰਸ਼ 'ਤੇ ਪੇਂਟਿੰਗ ਬਣਾ ਕਿਸਾਨੀ ਸੰਘਰਸ਼ ਦਾ ਕੀਤਾ ਸਮਰਥਨ

By

Published : Dec 23, 2020, 5:06 PM IST

ਫ਼ਰੀਦਕੋਟ: ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿੱਚ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ। ਉਥੇ ਹੀ ਜੋ ਵੀ ਕੋਈ ਜਿਸ ਵੀ ਖਿੱਤੇ ਨਾਲ ਸਬੰਧਤ ਹੈ, ਉਹ ਉਸੇ ਹਿਸਾਬ ਨਾਲ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ।

ਵਿਸ਼ਵ ਪ੍ਰਸਿੱਧ ਚਿੱਤਰਕਾਰ ਨੇ ਕਿਸਾਨੀ ਸੰਘਰਸ਼ 'ਤੇ ਪੇਂਟਿੰਗ ਬਣਾ ਕਿਸਾਨੀ ਸੰਘਰਸ਼ ਦਾ ਕੀਤਾ ਸਮਰਥਨ

ਫ਼ਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ ਦੇ ਰਹਿਣ ਵਾਲੇ ਵਿਸ਼ਵ ਪ੍ਰਸਿੱਧ ਚਿੱਤਰਕਾਰ ਗੁਲਵੰਤ ਸਿੰਘ ਨੇ ਵੀ ਆਪਣੇ ਅੰਦਾਜ਼ ਵਿੱਚ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ ਹੈ। ਗੁਲਵੰਤ ਸਿੰਘ ਨੇ ਕਿਸਾਨ ਸੰਘਰਸ਼ ਅਤੇ ਭਾਰਤੀ ਹਕੂਮਤ ਦੇ ਰਵੱਈਏ ਨੂੰ ਦਰਸਾਉਂਦੀ ਇੱਕ ਪੇਂਟਿੰਗ ਬਣਾ ਕੇ ਕਿਸਾਨ ਸੰਘਰਸ਼ ਦਾ ਸਮਰਥਨ ਕੀਤਾ ਹੈ ਜਿਸ ਵਿੱਚ ਉਸ ਨੇ ਖੁਸ਼ਹਾਲ ਪੰਜਾਬ ਦਾ ਨਕਸ਼ਾ ਵੀ ਉੱਕਰਿਆ ਹੈ। ਜਿਸ ਥਾਂ ਬੈਠ ਕੇ ਭਾਰਤੀ ਹਕੂਮਤ ਨੇ ਕਾਲੇ ਕਾਨੂੰਨ ਪਾਸ ਕੀਤੇ ਉਸ ਪਾਰਲੀਮੈਂਟ ਦਾ ਨਕਸ਼ਾ ਵੀ ਦਿਖਾਇਆ, ਸੰਘਰਸ਼ ਕਰਦੇ ਕਿਸਾਨ ਵੀ ਦਿਖਾਏ ਹਨ। ਧਰਨੇ ਵਿੱਚ ਪਹੁੰਚੇ ਨਿਹੰਗ ਸਿੰਘਾਂ ਦੇ ਜਥੇ ਵੀ ਦਰਸਾਏ ਗਏ ਹਨ।

ਕਿਸਾਨ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਵੀ ਵਿਖਾਏ ਹਨ ਅਤੇ ਸ਼ਹੀਦ ਹੋਏ ਕਿਸਾਨਾਂ ਦਾ ਜ਼ਿਕਰ ਵੀ ਇਸ ਪੇਂਟਿੰਗ ਵਿੱਚ ਹੈ, ਨਾਲ ਹੀ ਇਸ ਪੇਂਟਿੰਗ ਵਿੱਚ ਉਨ੍ਹਾਂ ਮੀਡੀਆ ਦੀ ਤਸਵੀਰ ਵੀ ਬਣਾਈ ਹੈ ਜੋ ਕਿਸਾਨ ਅੰਦੋਲਨ ਦੀ ਹਰ ਇੱਕ ਗਤੀਵਿਧੀ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰੀ ਹਕੂਮਤ ਦੇ ਮੰਤਰੀਆਂ ਦੇ ਹੱਸਦੇ ਚਿਹਰੇ ਇਸ ਪੇਂਟਿੰਗ ਵਿੱਚ ਬਣਾ ਕੇ ਕੇਂਦਰੀ ਹਕੂਮਤ ਦੀ ਮਾਨਸਿਕਤਾ ਵੀ ਉਜਾਗਰ ਕੀਤੀ ਹੈ।

ਗੱਲਬਾਤ ਕਰਦਿਆਂ ਗੁਲਵੰਤ ਸਿੰਘ ਨੇ ਕਿਹਾ ਕਿ ਉਹ ਖੁਦ ਭਾਵੇਂ ਦਿੱਲੀ ਨਹੀਂ ਜਾ ਸਕੇ ਪਰ ਦੇਸ਼ ਦੇ ਅੰਨਦਾਤੇ ਵੱਲੋਂ ਆਪਣੀਆਂ ਜਾਇਜ਼ ਮੰਗਾਂ ਲਈ ਵਿੱਢੇ ਹੋਏ ਸੰਘਰਸ਼ ਵਿੱਚ ਹਿੱਸਾ ਪਾਉਣ ਲਈ ਉਨ੍ਹਾਂ ਵੱਲੋਂ ਇਹ ਪੇਂਟਿੰਗ ਤਿਆਰ ਕੀਤੀ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨ ਭਰਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇ ਅਤੇ ਕਿਸਾਨਾਂ ਦੇ ਵਿਰੋਧ ਵਿਚ ਬਣਾਏ ਕਾਲੇ ਕਾਨੂੰਨ ਰੱਦ ਕਰੇ।

ABOUT THE AUTHOR

...view details