ਪੰਜਾਬ

punjab

ETV Bharat / state

ਕੈਨੇਡਾ ’ਚ ਪੰਜਾਬ ਦੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ - ਪੰਜਾਬ ਦੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ

ਫਰੀਦਕੋਟ ਦੇ ਪਿੰਡ ਖਾਰਾ ਤੋਂ ਕੈਨੇਡਾ ਗਏ ਨੌਜਵਾਨ ਪ੍ਰਦੀਪ ਬਰਾੜ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਦੋ ਨਿਗਰੋ ਗਰੁੱਪ ਚ ਹੋਈ ਲੜਾਈ ਦੌਰਾਨ ਗੋਲੀ ਚੱਲੀ ਜੋ ਕਿ ਪ੍ਰਦੀਪ ਦੇ ਜਾ ਲੱਗੀ ਜਿਸ ਕਾਰਨ ਉਸਦੀ ਮੌਤ ਹੋ ਗਈ।

ਕੈਨੇਡਾ ’ਚ ਪੰਜਾਬ ਦੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ
ਕੈਨੇਡਾ ’ਚ ਪੰਜਾਬ ਦੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ

By

Published : Jul 20, 2022, 11:10 AM IST

Updated : Jul 20, 2022, 11:23 AM IST

ਫਰੀਦਕੋਟ:ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਵਧੀਆ ਭਵਿੱਖ ਬਣਾਉਣ ਦਾ ਸੁਪਨਾ ਲੈ ਕੇ ਵਿਦੇਸ਼ ਜਾਣ ਵਾਲੇ ਕਈ ਨੌਜਵਾਨਾਂ ਦੇ ਸੁਪਨੇ ਮਹਿਜ਼ ਸੁਪਨੇ ਹੀ ਰਹਿ ਜਾਂਦੇ ਹਨ। ਅਜਿਹਾ ਹੀ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਖਾਰਾ ਤੋਂ ਕੈਨੇਡਾ ਗਏ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ ਦੇ ਪਿੰਡ ਖਾਰਾ ਦੇ ਇੱਕ 28 ਸਾਲ ਦੇ ਨੌਜਵਾਨ ਪ੍ਰਦੀਪ ਬਰਾੜ ਦੀ ਕੈਨੇਡਾ ਚ ਗੋਲੀ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਟੋਰਾਂਟੋ ਚ ਨਿਗਰੋ ਦੇ ਦੋ ਗਰੁੱਪ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ ਪ੍ਰਦੀਪ ਬਰਾੜ ਨੂੰ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਪ੍ਰਦੀਪ ਬਰਾੜ ਦਾ ਪਰਿਵਾਰ ਕੈਨੇਡਾ ਚ ਰਹਿ ਰਿਹਾ ਹੈ।

ਇਹ ਵੀ ਪੜੋ:ਦਰਦਨਾਕ ਹਾਦਸੇ ਵਿੱਚ ਇੱਕ ਅਧਿਆਪਕ ਦੀ ਮੌਤ, ਇੱਕ ਜਖਮੀ

Last Updated : Jul 20, 2022, 11:23 AM IST

ABOUT THE AUTHOR

...view details