ਫ਼ਰੀਦਕੋਟ : ਆਮ ਧਾਰਨਾ ਬਣੀ ਹੋਈ ਹੈ ਕਿ ਸਿਰਫ਼ ਉਹੀ ਲੋਕ ਗ਼ਰੀਬਾਂ ਦੀ ਮਦਦ ਕਰ ਸਕਦੇ ਹਨ ਜਿਨ੍ਹਾਂ ਕੋਲ ਚੰਗਾ ਪੈਸਾ ਹੁੰਦਾ ਹੈ, ਪਰ ਫ਼ਰੀਦਕੋਟ ਦੇ ਕੁੱਝ ਨੌਜਵਾਨਾਂ ਨੇ ਇਸ ਧਾਰਨਾ ਨੂੰ ਗ਼ਲਤ ਸਾਬਤ ਕਰ ਦਿੱਤਾ ਹੈ। ਸ਼ਹਿਰ ਦੇ ਅੰਬੇਦਕਰ ਨਗਰ 'ਚ ਅਗਾਂਹਵਧੂ ਸੋਚ ਵਾਲੇ ਕੁੱਝ ਨੌਜਵਾਨਾਂ ਮਿਲ ਕੇ ਗਰੀਬ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਅਕੈਡਮੀ ਸ਼ੁਰੂ ਕੀਤੀ ਹੈ। ਇਲਾਕਾ ਵਾਸੀਆਂ ਵੱਲੋਂ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਫ਼ਰੀਦਕੋਟ 'ਚ ਨੌਜਵਾਨਾਂ ਨੇ ਗਰੀਬ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਮੁਫ਼ਤ ਕੋਚਿੰਗ ਅਕੈਡਮੀ - ਗਰੀਬ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਅਕੈਡਮੀ
ਫ਼ਰੀਦਕੋਟ ਦੇ ਅੰਬੇਦਕਰ ਨਗਰ 'ਚ ਅਗਾਂਹਵਧੂ ਸੋਚ ਵਾਲੇ ਕੁੱਝ ਨੌਜਵਾਨਾਂ ਮਿਲ ਕੇ ਗਰੀਬ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਅਕੈਟਡਮੀ ਸ਼ੁਰੂ ਕੀਤੀ ਹੈ। ਇਥੇ ਗਰੀਬ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀ ਲਈ ਕੋਚਿੰਗ ਦਿੱਤੀ ਜਾਂਦੀ ਹੈ। ਇਲਾਕਾ ਵਾਸੀਆਂ ਵੱਲੋਂ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਕੈਡਮੀ ਵਿੱਚ ਵੱਖ-ਵੱਖ ਸਰਕਾਰੀ ਨੌਕਰੀਆਂ ਲਈ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ। ਪਹਿਲਾਂ ਵੀ ਉਹ ਪੀਐਸਪੀਸੀਐਲ ਦੀ ਭਰਤੀ ਲਈ ਕਈ ਵਿਦਿਆਰਥੀਆਂ ਨੂੰ ਮੁਫ਼ਤ ਟ੍ਰੇਨਿੰਗ ਦੇ ਚੁੱਕੇ ਹਨ ਤੇ ਹੁਣ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਪਟਵਾਰੀ ਦੀ ਪੋਸਟਾਂ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਥੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਵੀ ਮੁਫ਼ਤ ਸਿੱਖਿਆ ਦੇ ਰਹੇ ਹਨ , ਉਨ੍ਹਾਂ ਚੋਂ ਕੋਈ ਵੀ ਇਸ ਕੰਮ ਬਦਲੇ ਤਨਖਾਹ ਨਹੀਂ ਲੈਂਦਾ। ਫਿਲਹਾਲ ਉਨ੍ਹਾਂ ਕੋਲੋਂ ਮੌਜੂਦਾ ਸਮੇਂ ਵਿੱਚ 70 ਵਿਦਿਆਰਥੀ ਕੋਚਿੰਗ ਲੈ ਰਹੇ ਹਨ। ਉਨ੍ਹਾਂ ਕਿਹਾ ਸਾਨੂੰ ਸਭ ਨੂੰ ਸਮਾਜ ਵਿੱਚ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋੇ ਹਰ ਵਿਅਕਤੀ ਵਧੀਆ ਨੌਕਰੀ ਕਰਕੇ ਆਪਣਾ ਘਰ ਚਲਾ ਸਕੇ।