ਫ਼ਰੀਦਕੋਟ: ਕੇਂਦਰੀ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਫ਼ਰੀਦਕੋਟ ਵਿੱਚ ਯੂਥ ਅਕਾਲੀ ਦਲ ਨੇ ਕੈਪਟਨ ਅਤੇ ਪੀਐਮ ਦਾ ਪੁਤਲਾ ਫੂਕਿਆ।
ਕਾਲੇ ਕਾਨੂੰਨਾਂ ਖ਼ਿਲਾਫ਼ ਫ਼ਰੀਦਕੋਟ 'ਚ ਯੂਥ ਅਕਾਲੀ ਦਲ ਨੇ ਫੂਕਿਆ ਕੈਪਟਨ ਅਤੇ ਪੀਐਮ ਦਾ ਪੁਤਲਾ
ਕੇਂਦਰੀ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਫ਼ਰੀਦਕੋਟ ਵਿੱਚ ਯੂਥ ਅਕਾਲੀ ਦਲ ਨੇ ਕੈਪਟਨ ਅਤੇ ਪੀਐਮ ਦਾ ਪੁਤਲਾ ਫੂਕਿਆ।
ਕੇਂਦਰ ਸਰਕਾਰ ਜਿੱਥੇ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਆਪਣੇ ਸਟੈਂਡ ਉੱਤੇ ਅੜੀ ਵਿਖਾਈ ਦੇ ਰਹੀ ਹੈ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰ ਸਰਕਾਰ ਦੇ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਜਿਨ੍ਹਾਂ ਦਾ ਅੰਦਾਜ਼ਾ ਪੰਜਾਬ ਅੰਦਰ ਹਾਲ ਹੀ ਵਿੱਚ ਹੋਈਆਂ ਕੁਝ ਘਟਨਾਵਾਂ ਤੋਂ ਲਗਾਇਆ ਜਾ ਸਕਦਾ ਹੈ, ਉਹ ਫਿਰ ਭਾਜਪਾ ਆਗੂਆਂ ਦੇ ਘਰ ਗੋਹਾ ਸੁੱਟਣ ਵਾਲਿਆਂ ਖਿਲਾਫ ਧਾਰਾ 307 ਤਹਿਤ ਮੁਕੱਦਮਾ ਦਰਜ ਕਰਨਾ ਹੋਵੇ ਜਾਂ ਕਿਸਾਨ ਐਂਥਮ ਗੀਤ ਲਿਖਣ ਵਾਲੇ ਗਾਇਕ ਤੇ ਗੀਤਕਾਰ ਖਿਲਾਫ ਮੁਕੱਦਮਾ ਦਰਜ ਕਰ ਉਸ ਦੀ ਗ੍ਰਿਫਤਾਰੀ ਕੀਤੀ ਜਾਣੀ ਹੋਵੇ ਜਾਂ ਭਾਜਪਾ ਆਗੂ ਦਾ ਬਾਈਕਾਟ ਕਰਨ ਵਾਲੇ ਪਿੰਡ ਵਾਸੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਉਨ੍ਹਾਂ ਨੂੰ ਜੇਲ੍ਹੀਂ ਡੱਕਣਾ ਹੋਵੇ ਅਤੇ ਅਜਿਹੇ ਵਿੱਚ ਹੀ ਸੂਬੇ ਦੇ ਇੱਕ ਮੰਤਰੀ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਪੰਜਾਬ ਅੰਦਰ ਲਾਗੂ ਕੀਤੇ ਜਾਣ ਬਾਰੇ ਬਿਆਨ ਦੇਣਾ ਹੋਵੇ।
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਕੰਵਲਜੀਤ ਸਿੰਘ ਅਤੇ ਸ਼ਹਿਰੀ ਪ੍ਰਧਾਨ ਅਮਨ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨ ਵਿਰੋਧੀ ਕਾਨੂੰਨਾਂ ਦੇ ਮਾਮਲੇ ਉੱਤੇ ਕੇਂਦਰ ਦਾ ਸਾਥ ਦੇਣ ਦੀ ਬਜਾਏ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ ਕਿਉਂਕਿ ਕਿਸਾਨਾਂ ਨੇ ਹੀ ਵੋਟਾਂ ਪਾ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਉਨ੍ਹਾਂ ਇਸ ਮੌਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੱਢੇ ਜਾ ਰਹੇ ਕਿਸਾਨ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇਣ ਤਾਂ ਜੋ ਸਰਕਾਰ ਤੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ ।