ਪੰਜਾਬ

punjab

ETV Bharat / state

10ਵੇਂ ਹਾਕੀ ਟੂਰਨਾਮੈਂਟ 'ਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਐੱਨਆਰਆਈ ਸਪੋਰਟਸ ਕਲੱਬ ਅਮਲੋਹ ਵੱਲੋਂ 10ਵਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ’ਚ 18 ਹਾਕੀ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਤਸਵੀਰ
ਤਸਵੀਰ

By

Published : Feb 28, 2021, 4:54 PM IST

ਫਤਿਹਗੜ੍ਹ ਸਾਹਿਬ: ਐਨਆਰਆਈ ਸਪੋਰਟਸ ਕਲੱਬ ਅਮਲੋਹ ਵੱਲੋਂ ਭਲਿੰਦਰ ਸਿੰਘ ਦੀ ਯਾਦ ਵਿੱਚ 10ਵਾਂ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਖੇਡਾਂ ਨਾਲ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਰਹਿਣਗੇ ਦੂਰ

ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਖੇਡ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ। ਜਿਸ ਨਾਲ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨਾ ਚਾਹੀਦਾ ਹੈ ਇਸ ਲਈ ਸਮੇਂ ਦੀਆਂ ਸਰਕਾਰਾਂ ਨੂੰ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਰਾਜੂ ਖੰਨਾ ਨੇ ਇਹ ਵੀ ਕਿਹਾ ਕਿ ਵੱਖ ਵੱਖ ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ।

10ਵੇਂ ਹਾਕੀ ਟੂਰਨਾਮੈਂਟ 'ਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਇਹ ਵੀ ਪੜੋ: ਪੁਲਿਸ ਨੇ 20 ਕਿੱਲੋ ਚੂਰਾ ਪੋਸਤ ਸਣੇ ਟਰੱਕ ਡਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਜੇਤੂ ਟੀਮ ਨੂੰ ਕੀਤਾ ਜਾਵੇਗਾ ਸਨਮਾਨਿਤ

ਇਸ ਤੋਂ ਇਲਾਵਾ ਰਾਜੂ ਖੰਨਾ ਨੇ ਐਨਆਰਆਈ ਸਪੋਰਟਸ ਕਲੱਬ ਅਮਲੋਹ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਖੇਡਾਂ ਨਾਲ ਨੌਜਵਾਨਾਂ 'ਚ ਜੋਸ਼ ਪੈਦਾ ਕਰਦਾ ਹੈ। ਦੱਸ ਦਈਏ ਕਿ ਇਸ ਟੂਰਨਾਮੈਂਟ ਵਿੱਚ ਅੰਤਰਰਾਸ਼ਟਰੀ ਪੱਧਰ ਦੀਆਂ 18 ਹਾਕੀ ਟੀਮਾਂ ਹਿੱਸਾ ਲੈ ਰਹੀਆਂ ਹਨ। ਜਿਹਨਾਂ ਨੂੰ ਜਿੱਤਣ ਤੋਂ ਬਾਅਦ ਨਕਦ ਰਾਸ਼ੀਆਂ ਅਤੇ ਟਰਾਫੀਆਂ ਦੇ ਕੇ ਵਿਸ਼ੇਸ਼ ਤੌਰ 'ਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ABOUT THE AUTHOR

...view details