ਫਤਿਹਗੜ੍ਹ ਸਾਹਿਬ: ਕੋਰੋਨਾ ਪੌਜ਼ੀਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ ਵਿੱਚ 13 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ, ਜਿਨ੍ਹਾਂ ਵਿੱਚੋਂ 8 ਮੰਡੀ ਗੋਬਿੰਦਗੜ੍ਹ ਨਾਲ ਸਬੰਧਤ ਹਨ ਅਤੇ 1 ਅਮਲੋਹ ਨਾਲ, 3 ਬੱਸੀ ਪਠਾਣਾਂ ਅਤੇ 1 ਅਨੰਦਪੁਰ ਕਲੌੜ ਨਾਲ ਸਬੰਧਤ ਹਨ। ਇਨ੍ਹਾਂ ਕੋਰੋਨਾ ਮਰੀਜ਼ਾ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਫ਼ਤਹਿਗੜ੍ਹ ਸਾਹਿਬ ਵਿੱਚ 13 ਕੋਰੋਨਾ ਪੌਜ਼ੀਟਿਵ ਮਰੀਜ਼ਾ ਦੀ ਹੋਈ ਪੁਸ਼ਟੀ - ਫ਼ਤਹਿਗੜ੍ਹ ਸਾਹਿਬ ਵਿੱਚ 13 ਕੋਰੋਨਾ ਪੌਜ਼ੀਟਿਵ
ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ ਵਿੱਚ 13 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ, ਜਿਨ੍ਹਾਂ ਵਿੱਚੋਂ 8 ਮੰਡੀ ਗੋਬਿੰਦਗੜ੍ਹ ਨਾਲ ਸਬੰਧਤ ਹਨ।
ਫ਼ਤਹਿਗੜ੍ਹ ਸਾਹਿਬ ਵਿੱਚ 13 ਕੋਰੋਨਾ ਪੌਜ਼ੀਟਿਵ ਮਰੀਜ਼ਾ ਦੀ ਹੋਈ ਪੁਸ਼ਟੀ
ਜ਼ਿਲ੍ਹਾ ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਸਿਹਤ ਵਿਭਾਗ ਵੱਲੋਂ 16397 ਸ਼ੱਕੀ ਵਿਅਕਤੀਆਂ ਦੇ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦੇ ਵਿੱਚੋਂ 16089 ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ ਅਤੇ ਕੁੱਲ 298 ਪੌਜ਼ੀਟਿਵ ਕੇਸ ਹਨ, ਜਦੋਂ ਕਿ 10 ਦੀ ਟੈਸਟਿੰਗ ਰਿਪੋਰਟ ਅਜੇ ਆਉਣੀ ਬਾਕੀ ਹੈ। ਜ਼ਿਲ੍ਹਾ ਸਿਵਲ ਸਰਜਨ ਨੇ ਦੱਸਿਆ ਕਿ 210 ਵਿਅਕਤੀ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਪਹੁੰਚ ਚੁੱਕੇ ਹਨ, ਜਦਕਿ ਜ਼ਿਲ੍ਹੇ ਵਿੱਚ ਦੀ 2 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 86 ਕੇਸ ਅਜੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਐਕਟਿਵ ਹਨ।