ਲੋਕ ਅਦਾਲਤ 'ਚ ਇੱਕੋ ਦਿਨ 1465 ਕੇਸਾਂ ਦਾ ਨਿਪਟਾਰਾ - ਫਤਿਹਗੜ੍ਹ ਸਾਹਿਬ
ਫਤਿਹਗੜ੍ਹ ਸਾਹਿਬ ਵਿੱਚ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਤਕਰੀਬਨ 1465 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਫ਼ੋਟੋ
ਫਤਿਹਗੜ੍ਹ ਸਾਹਿਬ ' ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਤਹਿਤ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਹਾਈਕੋਰਟ ਦੇ ਮਾਣਯੋਗ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਰਾਕੇਸ਼ ਕੁਮਾਰ ਜੈਨ ਵਿਸ਼ੇਸ ਤੌਰ 'ਤੇ ਪਹੁੰਚੇ ਅਤੇ ਕੌਮੀ ਲੋਕ ਅਦਾਲਤ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦੇ ਨੂੰ ਧਿਆਨ ਵਿੱਚ ਰੱਖ ਕੇ ਵੱਧ ਤੋਂ ਵੱਧ ਕੇਸ ਲੋਕ ਅਦਾਲਤ ਰਾਹੀਂ ਨਿਬੇੜਣ ਦਾ ਸੱਦਾ ਦਿੱਤਾ।