ਸ੍ਰੀ ਫ਼ਤਿਹਗੜ੍ਹ ਸਾਹਿਬ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani Gurdwara Parbandhak Committee) ਵੱਲੋਂ 17 ਵਾਂ ਖ਼ਾਲਸਾਈ ਖੇਡ ਉਤਸਵ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਮਿਤੀ 17-18 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਉਚੇਰੀ ਵਿੱਦਿਆ ਦੀਆਂ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਨਾਲ ਸ਼੍ਰੋਮਣੀ ਕਮੇਟੀ ਦੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਵੱਲੋਂ ਮੀਟਿੰਗ ਕਰਕੇ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ.ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਖਾਲਸਾਈ ਖੇਡ ਉਤਸਵ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਉਚੇਰੀ ਵਿੱਦਿਆ ਦੀਆਂ ਸੰਸਥਾਵਾਂ ਕਾਲਜਾਂ, ਯੂਨੀਵਰਸਿਟੀਆਂ ਦੇ ਲਗਭਗ 5000 ਖਿਡਾਰੀ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਰਹੇ ਹਨ।