ਸ੍ਰੀ ਫਤਿਹਗੜ੍ਹ ਸਾਹਿਬ:ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ 'ਚ ਬੁੱਧਵਾਰ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਅਤੇ ਹੋਮ ਗਾਰਡ ਜਵਾਨ ਦੀ ਮੌਤ ਹੋ ਗਈ ਹੈ ਅਤੇ ਫੌਜ ਦੇ 4 ਜਵਾਨ ਜਖ਼ਮੀ ਹੋਏ ਹਨ। ਇਨ੍ਹਾਂ ਦੀ ਪਛਾਣ ਏਐਸਆਈ ਨਾਜਰ ਸਿੰਘ ਅਤੇ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਵਜੋਂ ਹੋਈ ਹੈ। ਉਹ ਫਤਹਿਗੜ੍ਹ ਸਾਹਿਬ ਦੇ ਵਸਨੀਕ ਸਨ ਅਤੇ ਨਬੀਪੁਰ ਪੁਲਿਸ ਚੌਂਕੀ ਵਿੱਚ ਤਾਇਨਾਤ ਸਨ। ਉਥੇ ਹੀ ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਮੇਨ ਹਾਈਵੇਅ 'ਤੇ ਆਰ ਨੇਤ ਦੇ ਟਰੱਕਾਂ ਦੇ ਨਾਲ ਬੱਸ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਵਿਚਾਰ ਸੈਨਾ ਦੇ ਜਵਾਨ ਜ਼ਖਮੀ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਨਬੀਪੁਰ ਵਿਖੇ ਜਦੋਂ ਫੌਜ ਦੀਆਂ ਗੱਡੀਆਂ ਦਾ ਕਾਫਲਾ ਜਾ ਰਿਹਾ ਸੀ ਤਾਂ ਇੱਕ ਬੱਸ ਨੇ ਫੌਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸੜਕ ਹਾਦਸੇ ਵਿੱਚ ਚਾਰ ਫੌਜੀ ਜਵਾਨ ਜਖਮੀ ਹੋ ਗਏ। ਜਿੰਨਾ ਨੂੰ ਫੌਰੀ ਤੌਰ 'ਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ 'ਚ ਬੁੱਧਵਾਰ ਸਵੇਰੇ 4 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਘਟਨਾ ਪਿੰਡ ਨਬੀਪੁਰ ਸਥਿਤ ਕੰਟੀਨੈਂਟਲ ਕਾਲਜ ਨੇੜੇ ਵਾਪਰੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰੀ ਰਾਜ ਮਾਰਗ 'ਤੇ ਇੱਕ ਪੀਆਰਟੀਸੀ ਦੀ ਬੱਸ ਨੇ ਫ਼ੌਜ ਦੇ ਕਾਫ਼ਲੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪੀਆਰਟੀਸੀ ਦੀ ਬੱਸ ਨੂੰ ਟੱਕਰ ਮਾਰੀ ਇਸ ਦੌਰਾਨ ਬੱਸ ਮੁਲਾਜ਼ਮਾਂ 'ਤੇ ਚੜ੍ਹ ਗਈ, ਜਿਸ ਦੇ ਚਲਦਿਆਂ ਇਹ ਘਟਨਾ ਵਾਪਰੀ ਅਤੇ ਇਹ ਘਾਟਾ ਪਿਆ ਹੈ ਕਿ ਅੱਜ ਓਹਨਾਂ ਨੇ ਆਪਣੀ ਸਾਥੀ ਗੁਆ ਦਿੱਤੇ।