ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕੇਸਾਧਾਰੀ ਖਿਡਾਰੀਆਂ ਦਾ ਫੁੱਟਬਾਲ ਕੱਪ ਕਰਵਾਇਆ ਗਿਆ। ਇਸ ਫੁੱਟਬਾਲ ਕੱਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵੱਲੋਂ ਕੀਤਾ ਗਿਆ।
ਸਿੱਖ ਫੁੱਟਬਾਲ ਕੱਪ: ਫ਼ਤਹਿਗੜ੍ਹ ਸਾਹਿਬ 'ਚ ਕਰਵਾਇਆ ਗਿਆ ਦੂਜਾ ਮੁਕਾਬਲਾ - ਸਿੱਖ ਫੁੱਟਬਾਲ ਕੱਪ
ਫ਼ਤਹਿਗੜ੍ਹ ਸਾਹਿਬ 'ਚ ਪਹਿਲੇ ਸਿੱਖ ਫੁੱਟਬਾਲ ਕੱਪ ਦਾ ਦੂਜਾ ਮੁਕਾਬਲਾ ਕਰਵਾਇਆ ਗਿਆ। ਇਸ ਮੈਚ 'ਚ ਰੋਪੜ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ ਅਤੇ ਮੋਹਾਲੀ ਦੀਆਂ ਚਾਰ ਟੀਮਾਂ ਨੇ ਭਾਗ ਲਿਆ।
ਇਸ ਕੇਸਾਧਾਰੀ ਖਿਡਾਰੀਆਂ ਦੇ ਕਰਵਾਏ ਗਏ ਫੁੱਟਬਾਲ ਕੱਪ ਵਿੱਚ ਰੋਪੜ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ ਅਤੇ ਮੋਹਾਲੀ ਦੀਆਂ ਚਾਰ ਟੀਮਾਂ ਨੇ ਭਾਗ ਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਖਾਲਸਾ ਸਿੱਖ ਫੁੱਟਬਾਲ ਕਲੱਬ ਦੇ ਇਸ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਖਿਡਾਰੀਆਂ ਦੀ ਸਾਬਤ ਸੂਰਤ ਰਵਾਇਤ ਨੂੰ ਪ੍ਰਫੁੱਲਤ ਕਰਨਾ ਤੇ ਨੌਜਵਾਨਾਂ ਨੂੰ ਦਾੜ੍ਹੀ ਕੇਸ ਰੱਖ ਕੇ ਸਿੱਖ ਪਹਿਚਾਣ ਕਾਇਮ ਕਰਨ ਲਈ ਪ੍ਰੇਰਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ