ਸ੍ਰੀ ਫਤਿਹਗੜ੍ਹ ਸਾਹਿਬ: ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ 27 ਜੂਨ ਨੂੰ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ (Loha Nagri Mandi Gobindgarh) ਵਿੱਖੇ ਹੋਈ 8 ਲੱਖ 90 ਹਜ਼ਰ ਲੱਖ ਦੀ ਹੋਈ ਲੁੱਟ ਦੇ ਮਾਮਲੇ ਨੂੰ ਸੁਲਝਾ ਲੈਣ ਦਾ ਦਾਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਲੁੱਟ ਦੀ ਰਕਮ, ਰਿਵਾਲਵਰ ਤੇ ਜਿੰਦਾ ਕਾਰਤੂਸ ਸਮੇਤ ਤਿੰਨ ਕਾਬੂ ਕੀਤਾ ਹੈ, ਇਹ ਜਾਣਕਾਰੀ ਸਥਾਨਕ ਪੁਲਿਸ ਲਾਈਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐੱਸ, ਡੀ.ਆਈ.ਜੀ ਰੂਪਨਗਰ ਰੇਜ (DIG Rupnagar Reg) ਨੇ ਦਿੱਤੀ।
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਲਾਈਨ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡੀ.ਆਈ.ਜੀ ਰੂਪਨਗਰ ਰੇਜ (DIG Rupnagar Reg) ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਵਿਸ਼ੇਸ਼ ਤੌਰ ‘ਤੇ ਪਹੁੰਚੇ, ਇਸ ਦੌਰਾਨ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਡੀ.ਆਈ.ਜੀ ਰੂਪਨਗਰ ਰੇਜ (DIG Rupnagar Reg) ਗੁਰਪ੍ਰੀਤ ਸਿੰਘ ਭੁੱਲਰ ਨੇ ਲੁੱਟ ਦੀ ਇੱਕ ਵਾਰਦਾਤ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਮਿਤੀ 27-6-2022 ਨੂੰ ਯੁਵਰਾਜ ਇੰਮਪੈਕਸ ਫਰਮ ਮੰਡੀ ਗੋਬਿੰਦਗੜ (Mandi Gobindgarh) ਦੇ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀ ਪਰਮਿੰਦਰ ਸਿੰਘ ਦੀਆ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਨੂੰ ਮਾਰ ਦੇਣ ਦੀ ਨੀਯਤ ਨਾਲ ਉਸ ਦੇ ਢਿੱਡ ਵਿੱਚ ਗੋਲੀ ਮਾਰ ਕੇ 8 ਲੱਖ 90 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ ਗਿਆ ਸੀ।