ਪੰਜਾਬ

punjab

ETV Bharat / state

'ਇੱਕ ਮਹੀਨੇ 'ਚ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਤਿੰਨ ਬੇਅਦਬੀਆਂ ਹੋਣਾ ਨਿੰਦਣਯੋਗ' - fatehgarh sahib

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਤੇ ਬਾਬਾ ਦਰਬਾਰਾ ਸਿੰਘ ਨੇ ਕਿਹਾ ਕਿ ਬਾਕੀ ਧਰਮ ਵੀ ਸਤਿਕਾਰਯੋਗ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਫਾਂਸੀ ਦੇਣੀ ਚਾਹੀਦੀ ਹੈ।

ਤਿੰਨ ਬੇਅਦਬੀਆਂ ਹੋਣਾ ਨਿੰਦਣਯੋਗ
ਤਿੰਨ ਬੇਅਦਬੀਆਂ ਹੋਣਾ ਨਿੰਦਣਯੋਗ

By

Published : Oct 14, 2020, 10:27 PM IST

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ 'ਚ ਇੱਕ ਮਹੀਨੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 3 ਬੇਅਦਬੀਆਂ ਦੇ ਮਾਮਲੇ ਸਾਹਮਣੇ ਆਏ ਹਨ। ਰੋਹੀਮਰ ਤੋਂ ਬਾਬਾ ਦਰਬਾਰਾ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਵੱਲੋਂ ਕੁੱਝ ਵੱਡੇ ਸਵਾਲ ਚੁੱਕੇ ਗਏ।

ਉਨ੍ਹਾਂ ਦਾ ਕਹਿਣਾ ਸੀ ਕਿ ਹੋਰ ਵੀ ਸਤਿਕਾਰਯੋਗ ਧਾਰਮਿਕ ਸਥਾਨ ਹੈ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੀ ਬੇਅਦਬੀ ਕੀਤੀ ਜਾਂਦੀ ਹੈ, ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਿੰਡ ਤੂਰਾਂ 'ਚ ਇੱਕ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਬੈਠ ਗਿਆ ਸੀ ਜਿਸ ਨੂੰ ਸਿੱਖ ਸੰਗਤ ਦੁਆਰਾ ਮੌਕੇ 'ਤੇ ਕਾਬੂ ਕਰ ਲਿਆ ਗਿਆ। ਪਰ ਪੁਲਿਸ ਵੱਲੋਂ ਇਸ 'ਤੇ ਬਣਦੀ ਤੇ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।

ਤਿੰਨ ਬੇਅਦਬੀਆਂ ਹੋਣਾ ਨਿੰਦਣਯੋਗ

ਉਸ ਦੇ ਪਰਿਵਾਰ ਦੇ ਮੈਂਬਰਾਂ ਦਾ ਕਹਿਣਾ ਸੀ ਕਿ ਉਸਦੀ ਮਾਨਸਿਕ ਹਾਲਤ ਠੀਕ ਨਹੀਂ ਜਦੋਂ ਕਿ ਉਹ ਵਿਅਕਤੀ ਦਰਜੀ ਹੈ ਤੇ ਡੇਰੇ ਸਰਸੇ ਨਾਲ ਸਬੰਧਤ ਹੈ। ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਦਰਬਾਰਾ ਸਿੰਘ ਦਾ ਕਹਿਣਾ ਸੀ ਕਿ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਇਹ ਬੇਅਦਬੀ ਕੌਣ ਕਰਵਾ ਰਿਹਾ ਹੈ ਤੇ ਕਿਉਂ? ਤੇ ਜੋ ਬੇਅਦਬੀ ਕਰਦਾ ਹੈ ਉਨ੍ਹਾਂ ਨੂੰ ਫ਼ਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

ABOUT THE AUTHOR

...view details