300 People Joined AAP : 'ਆਪ' ਨੂੰ ਮਿਲਿਆ ਬਲ, ਗਾਇਕ ਹਨੀ ਸਿੰਘ ਦੇ ਬਾਉਂਸਰ ਸਮੇਤ ਤਿੰਨ ਸੌ ਨੌਜਵਾਨਾਂ ਨੇ ਪਾਰਟੀ 'ਚ ਕੀਤੀ ਸ਼ਮੂਲੀਅਤ ਸ੍ਰੀ ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਨੂੰ ਜਲੰਧਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਜਿਥੇ ਬੀਤੇ ਦਿਨ ਕਾਂਗਰਸ ਪਾਰਟੀ ਨੂੰ ਕਰਾਰਾ ਝਟਕਾ ਦਿੰਦੇ ਹੋਏ ਕਾਂਗਰਸ ਪਾਰਟੀ ਦੇ ਕੱਟੜ ਸਮਰਥਕ ਰਹੇ 50 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ। ਉਥੇ ਹੀ ਹੁਣ ਇਕ ਵਾਰ ਫਿਰ ਤੋਂ ‘ਆਪ’ ਨੂੰ ਵੱਡਾ ਬਲ ਮਿਲਿਆ ਹੈ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ, ਜਿਥੇ ਗਾਇਕ ਹਨੀ ਸਿੰਘ ਦੇ ਬਾਊਂਸਰ ਸਣੇ 300 ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।
ਤਿੰਨ ਸੌ ਤੋਂ ਵੱਧ ਨੌਜਵਾਨ ਆਮ ਆਦਮੀ ਪਾਰਟੀ 'ਚ ਸ਼ਾਮਲ: ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਖੰਨਾ ਅੰਦਰ ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਾਲੀਵੁੱਡ ਤੇ ਬਾਲੀਵੁੱਡ ਸਟਾਰ ਹਨੀ ਸਿੰਘ ਦੇ ਬਾਉਂਸਰ ਸੁਮੀਤ ਜੱਸਲ ਸਮੇਤ ਤਿੰਨ ਸੌ ਤੋਂ ਵੱਧ ਨੌਜਵਾਨ ਆਪ 'ਚ ਸ਼ਾਮਲ ਹੋਏ। ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਇਹਨਾਂ ਦਾ ਸੁਆਗਤ ਕਰਦੇ ਹੋਏ ਪਾਰਟੀ ਹਾਈਕਮਾਂਡ ਨਾਲ ਗੱਲ ਕਰਕੇ ਯੋਗ ਜਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।
- Heritage Street Blast: ਲੋਕਾਂ ਦੇ ਮਨਾਂ ਵਿੱਚੋਂ ਦਹਿਸ਼ਤ ਖ਼ਤਮ ਕਰਨ ਲਈ ਕੱਢਿਆ ਫਲੈਗ ਮਾਰਚ
- MP ਦੇ ਖਰਗੋਨ 'ਚ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੀ ਯਾਤਰੀ ਬੱਸ, 14 ਦੀ ਮੌਤ
- ਜਲੰਧਰ ਲੋਕ ਸਭਾ ਉਪ ਚੋਣ: ਭਲਕੇ ਪੈਣਗੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਦਾਣਾ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ। ਸਮਾਗਮ ਦੌਰਾਨ ਇਲਾਕੇ ਦੇ ਤਿੰਨ ਸੌ ਤੋਂ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਸੌਂਦ ਨੇ ਇਹਨਾਂ ਸਾਰੇ ਨੌਜਵਾਨਾਂ ਦਾ ਸੁਆਗਤ ਕੀਤਾ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਵੱਖ ਵੱਖ ਵਰਗਾਂ ਦੇ ਲੋਕ ਆਪ 'ਚ ਸ਼ਾਮਲ ਹੋ ਰਹੇ ਹਨ।
ਨੌਜਵਾਨ ਪੀੜ੍ਹੀ ਨੂੰ ਲੀਡ ਕਰਨ ਵਾਸਤੇ ਚੰਗੇ ਲੀਡਰ ਦੀ ਲੋੜ: ਇਸੇ ਕੜੀ ਅਧੀਨ ਖੰਨਾ ਵਿਖੇ ਤਿੰਨ ਸੌ ਤੋਂ ਵੱਧ ਨੌਜਵਾਨਾਂ ਨੇ ਪਾਰਟੀ ਦਾ ਪੱਲਾ ਫੜਿਆ। ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ। ਇਸਤੋਂ ਇਲਾਵਾ ਪਾਰਟੀ ਹਾਈਕਮਾਂਡ ਨਾਲ ਗੱਲਬਾਤ ਕਰਕੇ ਇਹਨਾਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਬਣਦੀ ਜਿੰਮੇਵਾਰੀ ਵੀ ਦਿੱਤੀ ਜਾਵੇਗੀ। ਉਥੇ ਹੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਪਾਲੀਵੁੱਡ ਤੇ ਬਾਲੀਵੁੱਡ ਸਟਾਰ ਹਨੀ ਸਿੰਘ ਦੇ ਬਾਉਂਸਰ ਸੁਮੀਤ ਜੱਸਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਲੀਡ ਕਰਨ ਵਾਸਤੇ ਚੰਗੇ ਲੀਡਰ ਦੀ ਲੋੜ ਹੁੰਦੀ ਹੈ।ਵਿਧਾਇਕ ਸੌਂਦ ਅਜਿਹੇ ਲੀਡਰ ਹਨ ਜਿਸ ਕਰਕੇ ਨੌਜਵਾਨਾਂ ਨੇ ਉਹਨਾਂ ਦੀ ਰਹਿਨੁਮਾਈ ਹੇਠ ਆਪ ਜੁਆਇਨ ਕੀਤੀ।ਆਉਣ ਵਾਲੇ ਦਿਨਾਂ 'ਚ ਜਿਹੜੀ ਵੀ ਜਿੰਮੇਵਾਰੀ ਦਿੱਤੀ ਜਾਵੇਗੀ ਉਹ ਈਮਾਨਦਾਰੀ ਨਾਲ ਨਿਭਾਉਣਗੇ। ਨੌਜਵਾਨ ਆਗੂ ਹਨਰੀਤ ਹੈਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਉਹਨਾਂ ਨੂੰ ਇੱਕ ਈਮਾਨਦਾਰ ਅਤੇ ਚੰਗੀ ਨੀਤੀਆਂ ਵਾਲੀ ਪਾਰਟੀ ਚ ਸ਼ਾਮਲ ਹੋਣ ਦਾ ਮੌਕਾ ਮਿਲਿਆ।