ਫ਼ਤਹਿਗੜ੍ਹ ਸਾਹਿਬ: ਫ਼ਤਹਿਗੜ੍ਹ ਸਾਹਿਬ ਵਿਖੇ 4 ਸਾਲਾਂ ਦੀ ਬੱਚੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ (4 year girl dies in Fatehgarh Sahib) ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਬੱਚੀ ਦੀ ਮੌਤ ਕਾਰਨ ਸ਼ਰੀਰਕ ਸ਼ੋਸਣ ਵੀ ਦੱਸਿਆ ਜਾ ਰਿਹਾ ਹੈ। ਜਿਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਭਲਾਈ ਅਫ਼ਸਰ (District Child Welfare Officer) ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਉਹਨਾਂ ਦੇ ਕਮੇਟੀ ਮੈਂਬਰ ਨੂੰ ਬੱਚੀ ਦੀ ਮੌਤ ਬਾਰੇ ਪਤਾ ਚੱਲਿਆ ਸੀ। ਜਿਸਦੀ ਸੂਚਨਾ ਡੀਐਸਪੀ ਮਾਧਵੀ ਸ਼ਰਮਾ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬੱਚੀ ਦੇ ਪਰਿਵਾਰ ਵਾਲਿਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਮੌਤ ਦੇ ਅਸਲੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।