ਫ਼ਤਿਹਗੜ੍ਹ ਸਾਹਿਬ: ਸਰਹਿੰਦ ਸੀਆਈਏ ਸਟਾਫ਼ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਵੱਡੀ ਮਾਤਰਾ 'ਚ ਨਸ਼ੀਲੇ ਇੰਜੈਕਸ਼ਨ ਸਪਲਾਈ ਕਰਨ ਵਾਲੇ 20 ਸਾਲਾ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਉਸ ਕੋਲੋਂ 4000 ਇੰਜੈਕਸ਼ਨ ਤੇ 4000 ਏਵਲ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ।
ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਤੇ ਟੀਕਿਆਂ ਸਣੇ ਨੌਜਵਾਨ ਕਾਬੂ - ਫ਼ਤਿਹਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ 'ਚ ਸਰਹਿੰਦ ਸੀਆਈਏ ਸਟਾਫ਼ ਨੇ ਵੱਡੀ ਮਾਤਰਾ 'ਚ ਨਸ਼ੀਲੇ ਇੰਜੈਕਸ਼ਨ ਸਪਲਾਈ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ।
ਫ਼ੋਟੋ
ਇਸ ਬਾਰੇ ਪ੍ਰੈਸ ਕਾਨਫ਼ਰੰਸ ਕਰਕੇ ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਨੌਜਵਾਨ ਫ਼ਤਿਹਗੜ੍ਹ ਸਾਹਿਬ ਤੋਂ ਇਲਾਵਾ ਨੇੜੇ ਦੇ ਜ਼ਿਲ੍ਹਿਆਂ 'ਚ ਵੱਡੀ ਮਾਤਰਾ ਵਿੱਚ ਨਸ਼ੀਲੇ ਇੰਜੈਕਸ਼ਨ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਫੜਿਆ ਗਿਆ ਦੋਸ਼ੀ ਰੋਪੜ, ਪਟਿਆਲਾ, ਮੁਹਾਲੀ, ਫ਼ਤਿਹਗੜ੍ਹ ਸਾਹਿਬ ਸਣੇ ਖੰਨਾ ਦੇ ਇਲਾਕਿਆਂ ਵਿੱਚ ਵੀ ਨਸ਼ਾ ਸਪਲਾਈ ਕਰਦਾ ਸੀ।
ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਸਪਲਾਈ ਚੇਨ ਬਣਾ ਰੱਖੀ ਸੀ ਜਿਸ ਨੂੰ ਸੀਆਈਏ ਸਟਾਫ਼ ਦੀ ਟੀਮ ਨੇ ਵੱਡੀ ਮਿਹਨਤ ਤੋਂ ਬਾਅਦ ਕਾਬੂ ਕੀਤਾ ਹੈ। ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Last Updated : Jun 18, 2019, 10:56 AM IST