ਫ਼ਤਿਹਗੜ੍ਹ ਸਾਹਿਬ : ਕੋਰੋਨਾ ਦਾ ਕਹਿਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 3 ਦੀ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦਿੱਤੀ।
ਫ਼ਤਿਹਗੜ੍ਹ ਸਾਹਿਬ 'ਚ 48 ਨਵੇਂ ਮਾਮਲੇ ਆਏ ਸਾਹਮਣੇ, 3 ਦੀ ਮੌਤ
ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਦੇ 48 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 3 ਦੀ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦਿੱਤੀ।
ਸਿਵਲ ਸਰਜਨ ਬਲਜੀਤ ਕੌਰ ਨੇ ਕਿਹਾ ਕਿ ਲੰਘੇ ਦਿਨੀਂ ਜ਼ਿਲ੍ਹੇ ਵਿੱਚ 48 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ 3 ਮਰੀਜ਼ਾਂ ਦੀ ਕੋਰੋਨਾ ਲਾਗ ਨਾਲ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਵਿਅਕਤੀਆਂ ਦਾ ਇਲਾਜ ਵੱਖ-ਵੱਖ ਹਸਪਤਾਲ ਵਿੱਚ ਚੱਲ ਰਿਹਾ ਸੀ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੀ ਨਵੀਂ ਲਹਿਰ ਸ਼ੁਰੂ ਹੋ ਗਈ ਜੋ ਤੇਜ਼ੀ ਨਾਲ ਫੈਲ ਰਹੀ ਹੈ। ਇਸ ਕਰਕੇ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ, ਹੱਥ ਧੋਣੇ ਅਤੇ ਦੂਰੀ ਬਣਾਕੇ ਰੱਖਣੀ ਚਾਹੀਦੀ ਹੈ। ਦਸ ਦਈਏ ਕਿ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 119 ਹੋ ਗਈ ਹੈ।