ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਐਨ ਕੇ ਅਗਰਵਾਲ ਨੇ ਦੱਸਿਆ ਕਿ ਜੋ ਕੋਰੋਨਾ ਦੇ ਮਾਮਲੇ ਪੌਜ਼ੀਟਿਵ ਪਾਏ ਗਏ ਹਨ, ਉਹ ਤਹਿਸੀਲ ਖਮਾਣੋਂ ਦੇ ਪਿੰਡ ਭੜੀ ਪਨੈਚਾਂ ਦੇ ਇੱਕੋਂ ਹੀ ਪਰਿਵਾਰ ਦੇ ਹਨ।
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦਾ ਕਹਿਰ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ - ਕੋਰੋਨਾ ਦਾ ਕਹਿਰ
ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਦੇ ਐਕਟਿਵ ਮਾਮਲੇ 6 ਹੋ ਗਏ ਹਨ।
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦਾ ਕਹਿਰ ਹਾਲੇ ਵੀ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ
ਹੋਰ ਪੜ੍ਹੋ: ਪਾਕਿ ਹਾਈ ਕਮਿਸ਼ਨ 'ਚ ਜਾਸੂਸੀ ਲਈ ਰੱਖੇ 3 ਅਧਿਕਾਰੀ, 2 ਨੂੰ ਕੀਤਾ ਮੁਅੱਤਲ
ਉਨ੍ਹਾਂ ਦੱਸਿਆ ਉਹ ਦਿੱਲੀ ਤੋਂ ਖਮਾਣੋਂ ਆਏ ਸਨ। ਜ਼ਿਲ੍ਹੇ ਵਿੱਚ ਹੁਣ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 6 ਹੋ ਗਏ ਹਨ। ਦੱਸ ਦੇਈਏ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਮਾਮਲੇ 2263 ਹੋ ਗਏ ਹਨ, ਜਿਨ੍ਹਾਂ ਵਿੱਚੋਂ 45 ਲੋਕਾਂ ਦੀ ਮੌਤ ਹੋ ਚੁੱਕੀ ਹੈ।