ਫਤਿਹਗੜ੍ਹ ਸਹਿਬ: ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਇਆ, ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਥਾਨਿਕ ਸ਼ਹਿਰ ਮੰਡੀਗੋਬਿੰਦਗੜ੍ਹ ਦੇ ਸਥਿਤ ਦੁਸਹਿਰਾ ਗਰਾਉਂਡ ਵਿੱਚ ਮਿਸ਼ਨ ਕਲੱਬ ਪੰਜਾਬ ਵੱਲੋਂ ਅਤੇ ਸਥਾਨਿਕ ਸ਼ਹਿਰ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ
ਸਥਾਨਿਕ ਸ਼ਹਿਰ ਮੰਡੀਗੋਬਿੰਦਗੜ੍ਹ ਦੇ ਦੁਸਹਿਰਾ ਮਿਸ਼ਨ ਕਲੱਬ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਜਬਰਤੋੜ ਸਿੰਘ ਅਤੇ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਨਜਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ।
ਜਿਸ ਵਿੱਚ ਲੋਕ ਸਭਾ ਹਲਕਾ ਫਤਿਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਸਮਾਗਮ ਦੇ ਵਿੱਚ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ , ਭਾਈ ਜਬਰਤੋੜ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਰਜਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ-ਕੀਰਤਨ ਦੇ ਨਾਲ ਨਿਹਾਲ ਕੀਤਾ।
ਧਾਰਮਿਕ ਸਮਾਗਮ ਵਿੱਚ ਰਾਜਨੀਤਕ ਸ਼ਖਸੀਅਤਾਂ ਦੇ ਇਲਾਵਾ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਨਾਲ ਨਾਲ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੰਸਦ ਡਾ ਅਮਰ ਸਿੰਘ ਨੇ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ, ਜੋ ਇਸ ਸਮਾਗਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਉੱਥੇ ਹੀ ਸਮਾਗਮ ਦੇ ਪ੍ਰਬੰਧਕਾਂ ਨੇ ਇਸ ਦੌਰਾਨ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਰ ਸਾਲ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ।