ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਬੀਤੇ ਕੱਲ ਕੋਰੋਨਾ ਵਾਇਰਸ ਦੇ 19 ਮਾਮਲੇ ਸਾਹਮਣੇ ਆਏ ਸਨ ਅਤੇ ਹੁਣ 9 ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ।
ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ - ਕੋਰੋਨਾ ਵਾਇਰਸ
ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਵਾਇਰਸ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਹੁਣ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ।
ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ
ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਹੁਣ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ। ਨਵੇਂ ਆਏ ਕੋਰੋਨਾ ਪੌਜ਼ੀਟੀਵ ਮਰੀਜ਼ਾਂ ਵਿੱਚ ਇੱਕ ਢਾਈ ਸਾਲ, ਇੱਕ 7 ਸਾਲ ਅਤੇ 13 ਸਾਲ ਦੇ ਬੱਚੇ ਹਨ। ਉੱਥੇ ਹੀ ਇੱਕ ਐਕਸਾਈਜ਼ ਵਿਭਾਗ ਦਾ ਕਰਮਚਾਰੀ ਵੀ ਕੋਰੋਨਾ ਪੌਜ਼ੀਟਿਵ ਆਇਆ ਹੈ, ਜੋ ਪਟਿਆਲਾ ਵਿਖੇ ਕੰਮ ਕਰਦਾ ਹੈ। ਇਨ੍ਹਾਂ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਐਨ.ਕੇ ਅਗਰਵਾਲ ਨੇ ਦਿੱਤੀ ਹੈ।