ਪੰਜਾਬ

punjab

ETV Bharat / state

ਨਸ਼ਿਆ ਦੇ ਖਿਲਾਫ਼ ਬੱਚਿਆਂ ਨੂੰ ਕੀਤਾ ਜਾਵੇਗਾ ਜਾਗਰੂਕ, ਸ਼੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕੀਤਾ ਨਿਵੇਕਲਾ ਉਪਰਾਲਾ - ਸ਼੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ

ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਨੇ ਪਿੰਡ ਮਹੱਦੀਆਂ ਦੇ ਸਕੂਲ ਵਿੱਚ ਪਹੁੰਚ ਕੇ ਬੱਚਿਆਂ ਨੂੰ ਨਸ਼ੇ ਦੇ ਖਿਲਾਫ਼ ਜਾਗਰੂਕ ਕੀਤਾ ਹੈ। ਇਸ ਮੌਕੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

A new initiative against drugs by District Fatehgarh Sahib Police
ਨਸ਼ਿਆ ਦੇ ਖਿਲਾਫ਼ ਬੱਚਿਆਂ ਨੂੰ ਕੀਤਾ ਜਾਵੇਗਾ ਜਾਗਰੂਕ, ਸ਼੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕੀਤਾ ਨਿਵੇਕਲਾ ਉਪਰਾਲਾ

By

Published : Jul 31, 2023, 10:36 PM IST

ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੀ ਜਾਣਕਾਰੀ ਦਿੰਦੇ ਹੋਏ ਆਈਜੀ ਗੁਰਪ੍ਰੀਤ ਸਿੰਘ ਭੁੱਲਰ।

ਸ਼੍ਰੀ ਫ਼ਤਹਿਗੜ੍ਹ ਸਾਹਿਬ :ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਇਕ ਨਵੇਕਲੀ ਪਹਿਲ ਕਰਦਿਆਂ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਲਈ ਪੁਲਿਸ ਨੇ ਪਹਿਲ ਕੀਤੀ ਹੈ। ਇਸ ਤਹਿਤ ਅੱਜ ਰੋਪੜ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ਉੱਤੇ ਪਿੰਡ ਮਹੱਦੀਆਂ ਦੇ ਸਕੂਲ ਵਿੱਚ ਪਹੁੰਚ ਕੇ ਬੱਚਿਆਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਹੈ।


ਇਸ ਮੌਕੇ ਉਹਨਾਂ ਦੱਸਿਆ ਕਿ ਬੱਚੇ ਵੀ ਨਸ਼ਿਆ ਦੇ ਖਿਲਾਫ ਦੂਜੇ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਲੇ ਦੇ ਹੋਰ ਸਕੂਲਾਂ ਵਿੱਚ ਵੀ ਨਸ਼ਿਆ ਖਿਲਾਫ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਥੇ ਹੀ ਉਹਨਾਂ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਸਰਚ ਅਪਰੇਸ਼ਨ ਦੌਰਾਨ ਨਸ਼ਿਆਂ ਦੀ ਰਿਕਵਰੀ ਕੀਤੀ ਗਈ ਹੈ। ਆਈਜੀ ਭੁੱਲਰ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਪਹਿਲਾਂ ਵੀ ਵੱਡੇ ਪੱਧਰ ਉੱਤੇ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਦੂਜੇ ਸੂਬਿਆਂ ਤੋਂ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉੱਥੇ ਹੀ ਹੜ੍ਹਾਂ ਦੌਰਾਨ ਵੀ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਸੀ।

ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਦੀ ਐੱਸਐੱਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਚਲਾਏ ਗਏ ਵਿਸ਼ੇਸ਼ ਅਪ੍ਰੇਸ਼ਨ ਵਿੱਚ ਪੁਲਿਸ ਵਲੋਂ 10 ਵੱਖ-ਵੱਖ ਮਾਮਲਿਆ ਵਿੱਚ 11 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਨਸ਼ਿਆ ਦੇ ਖਿਲਾਫ਼ ਕਾਰਵਾਈ ਜਾਰੀ ਰਹੇਗੀ।

ABOUT THE AUTHOR

...view details