ਫ਼ਤਿਹਗੜ੍ਹ ਸਾਹਿਬ: ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਵੱਖ-ਵੱਖ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੱਖ-ਵੱਖ ਸ਼ਹਿਰਾਂ ਵਿੱਚ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫ਼ਤਿਹਗੜ੍ਹ ਸਾਹਿਬ ਵਿੱਚ ਵੀ ਆਮ ਆਦਮੀ ਪਾਰਟੀ ਵੱਲੋਂ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪੁਤਲਾ ਫੂਕਿਆ ਗਿਆ।
ਆਪ ਆਗੂਆਂ ਨੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ - ਆਮ ਆਦਮੀ ਪਾਰਟੀ ਦੇ ਵੱਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ
ਫ਼ਤਿਹਗੜ੍ਹ ਸਾਹਿਬ ਵਿੱਚ ਵੀ ਆਮ ਆਦਮੀ ਪਾਰਟੀ ਦੇ ਵੱਲੋਂ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪੁਤਲਾ ਫੂਕਿਆ ਗਿਆ।
ਇਸ ਮੌਕੇ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵੱਲੋਂ ਕੀਤੇ ਗਏ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪ੍ਰਦਰਸ਼ਨ ਕਰਦੇ ਹੋਏ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਅਤੇ ਮੰਤਰੀ ਮੰਡਲ ਤੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।
ਆਪ ਆਗੂਆਂ ਦਾ ਕਹਿਣਾ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਦਲਿਤ ਭਾਈਚਾਰੇ ਨਾਲ ਸਬੰਧਤ ਵਿਦਿਆਰਥੀਆਂ ਦੇ ਵਜੀਫੇ 'ਚ ਘੁਟਾਲਾ ਕਰਕੇ ਦਲਿਤ ਬੱਚਿਆਂ ਦਾ ਹੱਕ ਖੋਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।