ਪੰਜਾਬ

punjab

ETV Bharat / state

ਹੜਤਾਲ 'ਤੇ ਗਏ ਹੈਲਥ ਵਰਕਰ ਨੂੰ ਸਿਹਤ ਮੰਤਰੀ ਦੀ ਚਿਤਾਵਨੀ - Action will be taken

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਵੱਲੋਂ ਸੂਬੇ ਦੇ ਵੱਖ ਵੱਖ ਹਸਪਤਾਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿਵੱਡੀ ਗਿਣਤੀ ’ਚ ਹੈਲਥ ਵਰਕਰ ਕੰਮ ਤੇ ਵਾਪਸ ਆ ਗਏ ਹਨ ਤੇ ਜੋ ਰਹਿ ਗਏ ਹਨ, ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

By

Published : May 10, 2021, 6:43 PM IST

ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਸ਼ੁਰੂ ਹੋ ਗਈ ਹੈ, ਜਿਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਵੱਲੋਂ ਪੰਜਾਬ ਦੇ ਵੱਖ ਵੱਖ ਹਸਪਤਾਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦਾ ਜਾਇਜ਼ਾ ਵੀ ਲਿਆ ਗਿਆ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੋ ਹੈਲਥ ਵਰਕਰ ਅੱਜ ਹੜਤਾਲ ਤੇ ਹਨ ਉਨ੍ਹਾਂ ਦੇ ਵਿਚੋਂ ਵੱਡੀ ਗਿਣਤੀ ਦੇ ਵਿਚ ਹੈਲਥ ਵਰਕਰ ਕੰਮ ਤੇ ਵਾਪਸ ਆ ਗਏ ਹਨ। ਅੱਜ ਜੋ ਹੈਲਥ ਵਰਕਰ ਛੁੱਟੀ ਤੇ ਰਹਿਣਗੇ ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਸਮਾਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਨਹੀਂ ਇਸ ਵੇਲੇ ਤਾਂ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾ ਕਿਹਾ ਕਿਉਂਕਿ ਸਮਾਜ ਸੇਵੀ ਸੰਸਥਾਵਾਂ ਦੇ ਵੱਲੋਂ ਵੀ ਆਕਸੀਜਨ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਸੇਵਾ ਕੀਤੀ ਜਾ ਰਹੀ ਹੈ।


ਬਲਬੀਰ ਸਿੰਘ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਦੇ ਬਿਆਨ ’ਤੇ ਬੋਲਦੇ ਹੋਏ ਕਿਹਾ ਕਿ ਇਹ ਪਾਰਟੀ ਦਾ ਮਾਮਲਾ ਹੈ। ਸਿੱਧੂ ਪਾਰਟੀ ਦੇ ਵੱਡੇ ਨੇਤਾ ਹਨ ਇਸ ਤੇ ਵਿਚਾਰ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਹਸਪਤਾਲ ਦਾ ਜਾਇਜ਼ਾ ਲੈਣ ਲਈ ਆਏ ਹਨ ਇਸ ਕਰਕੇ ਕੋਈ ਵੀ ਰਾਜਨੀਤਿਕ ਗੱਲ ਨਹੀਂ ਕਰਨਾ ਚਾਹੁੰਦੇ।

ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਕਾਰਨ ਐਤਵਾਰ ਨੂੰ 191 ਮੌਤਾਂ, 8531 ਨਵੇਂ ਕੇਸ

ABOUT THE AUTHOR

...view details