ਫ਼ਤਿਹਗੜ੍ਹ ਸਾਹਿਬ: ਸ਼ਹੀਦੀ ਸਭਾ ਦੇ ਸਬੰਧ ਵਿੱਚ ਪੁਲਿਸ ਪ੍ਰਸ਼ਾਸ਼ਨ ਅਤੇ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਹਾ ਗਿਆ ਕਿ ਸ਼ਹੀਦੀ ਸਭਾ ਦੌਰਾਨ ਇਸ ਵਾਰ ਕੋਈ ਵੀਆਈਪੀ ਪਾਸ ਜਾਰੀ ਨਹੀਂ ਕੀਤਾ ਜਾਵੇਗਾ ਤੇ ਸਾਰੇ ਸੰਗਤ ਦੇ ਰੂਪ ਵਿੱਚ ਹੀ ਸ਼ਹੀਦੀ ਸਭਾ ਵਿੱਚ ਸ਼ਾਮਲ ਹੋਣਗੇ। ਸ਼ਹੀਦੀ ਸਭਾ ਸਬੰਧੀ ਲੰਗਰ 15 ਦਸੰਬਰ ਤੋਂ ਸ਼ੁਰੂ ਹੋ ਕੇ ਮਾਘ ਦੀ ਸੰਗਰਾਂਦ ਤੱਕ ਲਾਏ ਜਾਣਗੇ ਤੇ ਸ਼ਹੀਦੀ ਸਭਾ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਸ਼ਹੀਦੀ ਸਭਾ ਦੇ ਸਬੰਧ 'ਚ ਪ੍ਰਸ਼ਾਸ਼ਨ ਅਤੇ ਐਸਜੀਪੀਸੀ ਮੈਂਬਰਾਂ ਨੇ ਕੀਤੀ ਮੀਟਿੰਗ
ਫ਼ਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਪੁਲਿਸ ਪ੍ਰਸ਼ਾਸ਼ਨ ਅਤੇ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ।
ਇਸ ਮੌਕੇ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਪੋਹ ਦੀ ਸੰਗਰਾਂਦ ਤੋਂ ਮਾਘ ਦੀ ਸੰਗਰਾਂਦ ਤੱਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤਾਂ ਜੋ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਹੋ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੇ 3 ਦਿਨਾਂ 'ਚ ਵੱਡਾ ਇਕੱਠ ਨਾ ਕਰਨ ਦੀ ਅਪੀਲ ਕੀਤਾ।
ਇਸ ਮੌਕੇ ਐਸਪੀ (ਐੱਚ) ਹਰਪਾਲ ਸਿੰਘ ਨੇ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰ ਸਬੰਧੀ ਸਮੱਗਰੀ ਲੈ ਕੇ ਆਉਣ ਲਈ ਘੱਟ ਤੋਂ ਘੱਟ ਟਰਾਲੀਆਂ ਲਿਆਂਦੀਆਂ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਦੀ ਢੋਆ ਢੋਆਈ ਰਾਤ 10 ਵਜੇ ਤੋਂ ਸਵੇਰੇ 10 ਵਜੇ ਤੱਕ ਛੋਟੇ ਹਾਥੀ ਵਰਗੇ ਛੋਟੇ ਵਾਹਨਾਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਬਦਲਵੇਂ ਰੂਟਾਂ ਦਾ ਪ੍ਰਬੰਧ ਕੀਤਾ ਜਾਵੇਗਾ ਤੇ ਟਰੈਫਿਕ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।