ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਵੱਲੋਂ ਅੱਜ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ਼ ਧਰਨਾ ਬਿਜਲੀ ਗਰਿੱਡ ਅਮਲੋਹ ਵਿਖੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਆਦਿ ਉਨ੍ਹਾਂ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਹੈ।
ਅਕਾਲੀ ਦਲ ਤੇ ਬਸਪਾ ਵੱਲੋਂ ਬਿਜਲੀ ਗਰਿੱਡ ਅੱਗੇ ਧਰਨਾ ਜਿਸ ਵਿੱਚ ਹਲਕੇ ਦੇ ਸਮੂਹ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਤੇ ਬਿਜਲੀ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ।
ਇਹ ਵੀ ਪੜ੍ਹੋ:ਸੁਖਬੀਰ ਸਿੰਘ ਬਾਦਲ ’ਤੇ FIR ਦਰਜ
ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦੀ ਬਜਾਏ ਦੋ-ਦੋ ਤਿੱਨ-ਤਿੱਨ ਘੰਟੇ ਹੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਪਲੱਸ ਬਿਜਲੀ ਵਾਲੇ ਰਾਜ ਵਿੱਚ ਹੁਣ ਲੋਕ ਬਿਜਲੀ ਨੂੰ ਵੀ ਤਰਸਣ ਲੱਗ ਪਏ ਹਨ ਜੋ ਕਿ ਕੈਪਟਨ ਸਰਕਾਰ ਦੀ ਨਾਕਾਮੀ ਹੈ