ਸ੍ਰੀ ਫ਼ਤਿਹਗੜ੍ਹ ਸਾਹਿਬ : ਜਿਵੇਂ ਜਿਵੇਂ ਵਿਧਾਨਸਭਾ ਚੋਣਾਂ ਨਜਦੀਕ ਆ ਰਹੀਆਂ ਹਨ, ਉਸਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਗਤੀਵਿਧੀਆਂ ਵਧਾ ਦਿੱਤੀ ਗਈ ਹੈ ਅਤੇ ਹਰ ਵਰਗ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਕੌਮੀ ਪ੍ਰਧਾਨ ਐਨ.ਕੇ ਸ਼ਰਮਾ ਨੇ ਮੰਡੀ ਗੋਬਿੰਦਗੜ੍ਹ ਵਪਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਜੇਕਰ ਅਕਾਲੀ ਦਲ-ਬਸਪਾ ਦੀ ਸਰਕਾਰ ਬਣਦੀ ਹੈ ਤਾਂ ਉਸ ਵਿੱਚ ਇੱਕ ਹਿੰਦੂ ਚਿਹਰੇ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਬਰਾਬਰਤਾ ਦੀ ਭਾਗੀਦਾਰੀ ਆਉਣ ਵਾਲੀ ਪੰਜਾਬ ਸਰਕਾਰ ਵਿੱਚ ਹਿੰਦੂਆਂ ਦੀ ਹੋਵੇਗੀ ਪਰ ਭਾਜਪਾ ਨਾਲ ਕਿਸੇ ਵੀ ਤਰੀਕੇ ਦਾ ਸਮਝੌਤਾ ਨਹੀਂ ਹੋਵੇਗਾ।
ਉਹ ਫਤਿਹਗੜ ਸਾਹਿਬ ਦੀ ਸਟੀਲ ਸਿਟੀ ਮੰਡੀ ਗੋਬਿੰਦਗੜ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਨਾਲ ਵਿਚਾਰ ਸੁਣਨ ਅਤੇ ਸੁਝਾਅ ਲੈਣ ਲਈ ਪਹੁੰਚੇ ਸਨ। ਉਥੇ ਹੀ ਰਜੀਆ ਸੁਲਤਾਨਾ ਦੀ ਨੂੰਹ ਨੂੰ ਵਕਫ ਬੋਰਡ ਦਾ ਚੇਅਰਮੈਨ ਲਗਾਏ ਜਾਣ 'ਤੇ ਬੋਲਦੇ ਹੋਏ ਐਨ.ਕੇ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਪਰਿਵਾਰਿਕ ਅਤੇ ਨਜ਼ਦੀਕੀਆਂ ਦੇ ਮੈਂਬਰਾਂ ਨੂੰ ਅਹੁਦੇ ਅਤੇ ਨੌਕਰੀਆਂ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਘਰ-ਘਰ ਰੋਜ਼ਗਾਰ ਦੇਣ ਦੀ ਗੱਲ ਕਹੀ ਸੀ, ਉਹ ਇਨ੍ਹਾਂ ਦੇ ਆਪਣੇ ਘਰਾਂ ਤੱਕ ਹੀ ਸੀਮਿਤ ਰਹਿ ਗਿਆ ਹੈ ਕਿਸੇ ਹੋਰ ਨੂੰ ਰੋਜ਼ਗਾਰ ਨਹੀ ਮਿਲਿਆ।
ਇਹ ਵੀ ਪੜ੍ਹੋ :ਹੈਂਡ ਗ੍ਰਨੇਡ ਮਿਲਣ ਨਾਲ ਪੁਲਿਸ ਨੂੰ ਪਈਆਂ ਭਾਜੜਾਂ, ਲੋਕਾਂ 'ਚ ਸਹਿਮ ਦਾ ਮਾਹੋਲ