ਪੰਜਾਬ

punjab

ETV Bharat / state

ਅਕ‍ਾਲੀ ਦਲ ਬਸਪਾ ਦੇ ਆਗੂ ਟਰੈਕਟਰ ਮਾਰਚ ਲਈ ਮੋਹਾਲੀ ਰਵਾਨਾ - Sukhbir Singh Badal

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਟਰੈਕਟਰ ਮਾਰਚ ਕੀਤਾ ਜਾ ਰਿਹ‍ਾ ਹੈ। ਇਹ ਟਰੈਕਟਰ ਮਾਰਚ ਮਹਾੜ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਜਾਵੇਗਾ।

ਅਕ‍ਾਲੀ ਦਲ ਬਸਪਾ ਦੇ ਆਗੂ ਟਰੈਕਟਰ ਮਾਰਚ ਲਈ ਮੋਹਾਲੀ ਰਵਾਨਾ
ਅਕ‍ਾਲੀ ਦਲ ਬਸਪਾ ਦੇ ਆਗੂ ਟਰੈਕਟਰ ਮਾਰਚ ਲਈ ਮੋਹਾਲੀ ਰਵਾਨਾ

By

Published : Sep 29, 2021, 2:13 PM IST

ਫਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ 'ਭਾਰਤ ਮਾਲਾ ਪ੍ਰਾਜੈਕਟ' ਦੇ ਅਧੀਨ ਸੜਕ ਬਣਾਉਣ ਲਈ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਬਣਦਾ ਮੁੱਲ ਨਾ ਮਿਲਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਮੋਹਾਲੀ ਤੋੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੱਕ ਟਰੈਕਟਰ ਮਾਰਚ ਕੀਤਾ ਜਾ ਰਿਹ‍ਾ ਹੈ।

ਅਮਲੋਹ ਦੇ ਨਵੇਂ ਬੱਸ ਸਟੈਂਡ ਤੋਂ ਵੀ ਵੱਡਾ ਟਰੈਕਟਰ ਮਾਰਚ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਮੋਹਾਲੀ ਲਈ ਰਵਾਨਾ ਹੋਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਬਣਦਾ ਮੁਅਵਜਾ ਨਹੀਂ ਮਿਲਦਾ ਮੁੱਖ ਮੰਤਰੀ ਦੀ ਕੋਠੀ ਦਾ ਘਰਾਓ ਵੀ ਕੀਤਾ ਜਾਵੇਗਾ।

ਅਕ‍ਾਲੀ ਦਲ ਬਸਪਾ ਦੇ ਆਗੂ ਟਰੈਕਟਰ ਮਾਰਚ ਲਈ ਮੋਹਾਲੀ ਰਵਾਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਟਰੈਕਟਰ ਮਾਰਚ ਕੀਤਾ ਜਾ ਰਿਹ‍ਾ ਹੈ। ਇਹ ਟਰੈਕਟਰ ਮਾਰਚ ਮਹਾੜ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਤੱਕ ਜਾਵੇਗਾ।

ਇਸ ਟਰੈਕਟਰ ਮਾਰਚ ਦੇ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਟਰੈਕਟਰਾਂ ਦਾ ਵੱਡਾ ਕਾਫਲਾ ਅਮਲੋਹ ਤੋਂ ਰਵਾਨਾ ਹੋਇਆ।

ਇਸ ਮੌਕੇ ਗਲਬਾਤ ਕਰਦੇ ਹੋਏ ਹਲਕਾ ਅਮਲੋਹ ਤੋ ਸ੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਲੋਕ ਸਭਾ ਇੰਚਾਰਜ ਬਸਪਾ ਕੁਲਵੰਤ ਸਿੰਘ ਮਹਿਤੋ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ 25 ਹਜਾਰ ਏਕੜ ਦੇ ਕਰੀਬ ਫ਼ਸਲ ਨੂੰ ਐਕਵਾਇਰ ਕੀਤਾ ਗਿਆ ਹੈ।

ਜਿਸ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਜਿਸ ਨੂੰ ਲੈ ਕੇ ਕਿਸਾਨਾਂ ਦੇ ਵਿੱਚ ਰੋਸ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਵੀ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਅੱਜ ਰੋਸ ਪ੍ਰਦਰਸ਼ਨ ਕਰਦੇ ਹੋਏ ਟਰੈਕਟਰ ਮਾਰਚ ਕੱਢਿਆ ਜਾ ਰਿਹ‍ਾ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਦੇ ਵੱਲੋਂ ਪਟਿਆਲਾ ਦੇ ਮੋਤੀ ਮਹਿਲ ਦੇ ਬਾਹਰ ਧਰਨਾ ਲਗਾਇਆ ਗਿਆ ਸੀ ਅਤੇ ਹੁਣ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਧਰਨਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋਂ : ਅਸਤੀਫੇ ਤੋਂ ਬਾਅਦ ਪਹਿਲੀ ਵਾਰ ਬੋਲੇ ਸਿੱਧੂ , ਜਾਣੋ ਕੀ ਕਿਹਾ ?

ABOUT THE AUTHOR

...view details