ਪੰਜਾਬ

punjab

ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਅਕਾਲੀ ਦਲ ਨੇ ਸੂਬਾ ਸਰਕਾਰ ਵਿਰੁੱਧ ਦਿੱਤਾ ਧਰਨਾ

By

Published : Sep 9, 2019, 10:19 PM IST

ਸਰਹਿੰਦ ਨਗਰ ਕੌਂਸਲ ਦੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ ਨੂੰ ਸੇਵਾਮੁਕਤ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸਿਆਸਤ ਗਰਮਾ ਗਈ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਦੇ ਸਮੂਹ ਨੇਤਾਵਾਂ ਅਤੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ।

ਫ਼ੋਟੋ

ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਉੱਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਉਂਦੇ ਹੋਏ ਸ੍ਰੋਮਣੀ ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੀ ਪ੍ਰਧਾਨਗੀ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਕੀਤੀ ਗਈ।

ਵੇਖੋ ਵੀਡੀਓ

ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਦੀਆਂ ਰਹਿੰਦੀਆਂ ਹਨ। ਅਫ਼ਸਰਾਂ ਨੂੰ ਆਪਣੇ ਅਹੁਦੇ ਦਾ ਖਿਆਲ ਰੱਖਣਾ ਚਾਹੀਦਾ ਹੈ। ਰੱਖੜਾ ਨੇ ਕਿਹਾ ਕਿ ਸਾਡੀ ਸਰਕਾਰ ਨੇ 10 ਸਾਲ ਰਾਜ ਕੀਤਾ ਪਰ ਵਿਰੋਧ ਦੀ ਭਾਵਨਾ ਨਾਲ ਕਿਸੇ ਕਾਂਗਰਸੀ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ। ਢਾਈ ਸਾਲ ਵਿੱਚ ਹੀ ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ ਹਨ ਜਿਸ ਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ।

ਨਗਰ ਕੌਂਸਲ ਪ੍ਰਧਾਨ ਸ਼ੇਰ ਸਿੰਘ ਨੂੰ ਸੇਵਾਮੁਕਤ ਕਰ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਨੂੰ ਲੈ ਕੇ ਰੱਖੜਾ ਨੇ ਕਿਹਾ ਕਿ ਜੇਕਰ ਇਹ ਘਟਨਾ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਵੇ ਤਾਂ ਉਹ ਬਰਦਾਸ਼ਤ ਕਰਨਗੇ? ਉਨ੍ਹਾਂ ਨੇ ਕਿਹਾ ਕਿ ਸ਼ੇਰ ਸਿੰਘ ਉਤੇ ਝੂਠਾ ਪਰਚਾ ਦਰਜ ਕਰ ਉਨ੍ਹਾਂ ਨੂੰ ਸੇਵਾਮੁਕਤ ਕੀਤਾ ਗਿਆ ਜਿਸ ਨੂੰ ਅਕਾਲੀ ਦਲ ਮੁੰਹਤੋੜ ਜਵਾਬ ਦਵੇਗਾ। ਰੱਖੜਾ ਨੇ ਕਿਹਾ ਕਿ ਸਰਕਾਰ ਦੇ ਖ਼ਿਲਾਫ਼ ਇੱਕ ਵੱਡੇ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ਼ਾਮਲ ਹੋਣਗੇ।

ਉਥੇ ਹੀ ਧਰਨੇ ਵਿੱਚ ਸ਼ਾਮਲ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਰਾਥਲ ਅਤੇ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਪਰਚੇ ਦਰਜ ਕਰਨ ਵਾਲੀ ਸਰਕਾਰ ਹੈ ਅਤੇ ਜ਼ਿਲ੍ਹੇ ਭਰ ਵਿੱਚ ਕਾਂਗਰਸ ਨੇ ਆਤੰਕ ਮਚਾਇਆ ਹੋਇਆ ਹੈ।

ਇਹ ਵੀ ਪੜੋ- 1984 ਸਿੱਖ ਕਤਲੇਆਮ: ਕਮਲ ਨਾਥ ਖ਼ਿਲਾਫ਼ SIT ਨੇ ਮੁੜ ਖੋਲ੍ਹਿਆ ਕੇਸ

ABOUT THE AUTHOR

...view details