ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਦੇ ਬਾਰਡਰਾਂ 'ਤੇ ਧਰਨਾਂ ਦੇ ਰਹੇਂ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਉਪਰੰਤ ਜਿਨ੍ਹਾਂ ਕੇਸਾਂ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਕੀਲਾਂ ਵੱਲੋਂ ਕੀਤੀ ਜਾ ਰਹੀਂ ਹੈ। ਇਸ ਸਾਂਝੇ ਪੈਨਲ ਦੀ ਮੀਟਿੰਗ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਹੋਈ।
ਇਸ ਮੀਟਿੰਗ ਵਿੱਚ ਕਿਸਾਨੀ ਅੰਦੋਲਨ ਦੌਰਾਨ ਵੱਖ-ਵੱਖ ਜੇਲ੍ਹਾਂ ਵਿੱਚ ਗ੍ਰਿਫ਼ਤਾਰ ਕੀਤੇ ਹੋਏ ਕਿਸਾਨਾਂ ਦੇ ਕੇਸਾਂ ਨੂੰ ਵਿਧੀ ਬੱਧ ਤਰੀਕੇ ਨਾਲ ਪੈਰਵੀ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਲੀਗਲ ਪੈਨਲ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਕਿਸਾਨਾਂ ਸਬੰਧੀ ਸਾਰੇ ਕੇਸ ਦਿੱਲੀ ਦੇ ਪੁਲੀਸ ਸਟੇਸ਼ਨਾਂ ਦਿੱਲੀ ਦੇ ਦੀਆਂ ਜੇਲ੍ਹਾਂ ਦਿੱਲੀ ਦੀਆਂ ਅਦਾਲਤਾਂ ਨਾਲ ਸਬੰਧਤ ਹਨ। ਇਸ ਕਾਰਨ ਉਨ੍ਹਾਂ ਦੀ ਪੈਰਵਾਈ ਵੀ ਦਿੱਲੀ ਵਿੱਚ ਹੀ ਹੋਵੇਗੀ, ਪਰ ਕੁਝ ਕਿਸਾਨ ਪੰਜਾਬ ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਮੱਧਿਅਮ ਵਰਗ ਨਾਲ ਸਬੰਧਤ ਹਨ ਤੇ ਅਜਿਹੇ ਕਿਸਾਨਾਂ ਨੂੰ ਦਿੱਲੀ ਆਉਣਾ ਜਾਣਾ ਤੇ ਅਦਾਲਤਾਂ ਵਿੱਚ ਪਹੁੰਚ ਕਰਨੀ ਔਖੀ ਹੈ।