ਪੰਜਾਬ

punjab

ETV Bharat / state

ਕੌਂਸਲ ਚੋਣਾਂ ’ਚ ਕਾਂਗਰਸ ਦੀ ਧੱਕੇਸ਼ਾਹੀ ਦਾ ਜਵਾਬ ਦਿੱਤਾ ਜਾਵੇਗਾ: ਰਾਜੂ ਖੰਨਾ - ਗੁਰਪ੍ਰੀਤ ਸਿੰਘ ਰਾਜੂ ਖੰਨਾ

ਨਗਰ ਕੌਂਸਲ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਪ੍ਰਤੀ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਇਸ ਮੌਕੇ ਵੱਖੋ ਵੱਖ ਪਾਰਟੀਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੋਟਰਾਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ।

ਕੌਂਸਲ ਚੋਣਾਂ ’ਚ ਕਾਂਗਰਸ ਦੀ ਧੱਕੇਸ਼ਾਹੀ ਦਾ ਜਵਾਬ ਦਿੱਤਾ ਜਾਵੇਗਾ: ਰਾਜੂ ਖੰਨਾ
ਕੌਂਸਲ ਚੋਣਾਂ ’ਚ ਕਾਂਗਰਸ ਦੀ ਧੱਕੇਸ਼ਾਹੀ ਦਾ ਜਵਾਬ ਦਿੱਤਾ ਜਾਵੇਗਾ: ਰਾਜੂ ਖੰਨਾ

By

Published : Feb 10, 2021, 9:00 PM IST

ਫ਼ਤਿਹਗੜ੍ਹ ਸਾਹਿਬ: ਨਗਰ ਕੌਂਸਲ ਦੀਆਂ 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਪ੍ਰਤੀ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਇਸ ਮੌਕੇ ਵੱਖੋ-ਵੱਖ ਪਾਰਟੀਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੋਟਰਾਂ ਨਾਲ ਸੰਪਰਕ ਸਾਧਿਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ੍ਹ ਵਿਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੋਟਰਾਂ ਨੂੰ ਅਪੀਲ ਕੀਤੀ ਗਈ।

ਕੌਂਸਲ ਚੋਣਾਂ ’ਚ ਕਾਂਗਰਸ ਦੀ ਧੱਕੇਸ਼ਾਹੀ ਦਾ ਜਵਾਬ ਦਿੱਤਾ ਜਾਵੇਗਾ: ਰਾਜੂ ਖੰਨਾ

ਇਸ ਮੌਕੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੇਕਰ ਕਿਸੇ ਵੀ ਕਾਂਗਰਸੀ ਜਾਂ ਪ੍ਰਸ਼ਾਸ਼ਨਿਕ ਅਧਿਕਾਰੀ ਨੇ ਕਿਸੇ ਵੀ ਉਮੀਦਵਾਰ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਆਗੂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਬਲਕਿ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇਗਾ।

ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਮੰਡੀ ਗੌਬਿੰਦਗੜ੍ਹ ’ਚ ਕੁਝ ਸ਼ਰਾਰਤੀ ਅਨਸਰ ਇਨ੍ਹਾਂ ਚੋਣਾਂ ਦੌਰਾਨ ਮਾਹੋਲ ਖਰਾਬ ਕਰਨ ਦੀ ਫਿਰਾਕ ’ਚ ਹਨ। ਆਮ ਲੋਕਾਂ ’ਚ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ, ਇਨ੍ਹਾਂ ਗੁੰਡੇ ਅਨਸਰਾਂ ਨਾਲ ਪ੍ਰਸ਼ਾਸਨ ਨੂੰ ਸਖਤੀ ਨਾਲ ਨਜਿੱਠਣਾ ਚਾਹੀਦਾ ਹੈ। ਪ੍ਰਸ਼ਾਸ਼ਨ ਦੀ ਸਖ਼ਤੀ ਨਾਲ ਹੀ ਵੋਟਰ ਸਾਂਤੀ ਵਾਲੇ ਮਹੌਲ ਵਿੱਚ ਪੋਲਿੰਗ ਬੂਥਾਂ ’ਤੇ ਆਪਣੀ ਪਸੰਦ ਦੇ ਉਮੀਦਵਾਰਾਂ ਦੇ ਹੱਕ ’ਚ ਵੋਟ ਭੁਗਤਾ ਸਕਦੇ ਹਨ।

ABOUT THE AUTHOR

...view details