ਸ੍ਰੀ ਫਤਿਹਗੜ੍ਹ ਸਾਹਿਬ:ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਅੱਠ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਦਿੱਲੀ ਧਰਨੇ ਜਾਰੀ ਹਨ ਉੱਥੇ ਹੀ ਪੰਜਾਬ ਦੇ ਵਿੱਚ ਵੀ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਧਰਨੇ ਦਿੱਤੇ ਜਾ ਰਹੇ ਹਨ।
ਕੇਂਦਰ ਖਿਲਾਫ਼ ਅਕਾਲੀ ਦਲ ਦਾ ਹੱਲਾ-ਬੋਲ ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਦੇ ਲਈ ਅਕਾਲੀ ਦਲ - ਬਸਪਾ ਗੱਠਜੋੜ ਦੇ ਵੱਲੋਂ ਅਮਲੋਹ ਤੋਂ ਮੋਟਰਸਾਇਕਲ ਰੈਲੀ ਫਤਹਿਗੜ੍ਹ ਸਾਹਿਬ ਲਈ ਕੱਢੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਰਾਸ਼ਟਰਪਤੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਤੋਂ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਅਕਾਲੀ ਦਲ - ਬਸਪਾ ਗੱਠਜੋੜ ਦੇ ਵੱਲੋਂ ਮੋਟਰਸਾਇਕਲ ਰੈਲੀ ਕੱਢ ਕੇ ਡੀਸੀ ਫਤਹਿਗੜ੍ਹ ਸਾਹਿਬ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਉਥੇ ਹੀ ਰਾਜੂ ਖੰਨਾ ਨੇ ਸਿੱਧੂ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ‘ਤੇ ਬੋਲਦੇ ਹੋਏ ਕਿਹਾ ਕਿ ਉਹ ਇਸ ਦੀ ਨਿਖੇਧੀ ਕਰਦੇ ਹਨ। ਪਹਿਲਾਂ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਖੇਤੀਬਾੜੀ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ ਉਸਤੋਂ ਬਾਅਦ ਰਾਜਨੀਤੀ ਕਰਨ ਹੈ ਤਾਂ ਕਰੀ ਜਾਣ।
ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਕੋਲ ਨਹੀਂ ਕੋਈ ਪ੍ਰਸਤਾਵ: ਤੋਮਰ