ਸ੍ਰੀ ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਉਸ ਦੇ ਭਰਾ 'ਤੇ ਕਾਂਗਰਸੀ ਸਰਪੰਚ ਨੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਸਰਪੰਚ ਦੇ ਦੋਸ਼ ਹਨ ਕਿ ਆਪ ਵਿਧਾਇਕ ਵਲੋਂ ਸਿਆਸੀ ਕਿੜ ਕੱਢਦੇ ਹੋਇਆ, ਉਸ ਦੀ ਜ਼ਮੀਨ ਵਾਲੇ ਪਾਸੇ ਧੱਕੇ ਨਾਲ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ। ਇਸ ਸਬੰਧੀ ਉਹ ਪ੍ਰਸ਼ਾਸਨ ਨੂੰ ਵੀ ਗੁਹਾਰ ਲਗ ਚੁੱਕੇ ਹਨ, ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਸ ਦੇ ਰੋਸ ਵਜੋਂ ਕਾਂਗਰਸ ਪਾਰਟੀ ਵਰਕਰਾਂ ਵੱਲੋਂ ਸਾਂਝੇ ਤੌਰ 'ਤੇ ਅਮਲੋਹ ਵਿੱਚ ਰੋਡ ਜਾਮ ਕਰਨ ਤੋਂ ਬਾਅਦ ਅਮਲੋਹ ਬਜ਼ਾਰ ਵਿੱਚੋਂ ਰੋਸ਼ ਮਾਰਚ ਕੱਢਦੇ ਹੋਏ ਪੰਜਾਬ ਸਰਕਾਰ ਅਤੇ ਗੈਰੀ ਬੜਿੰਗ ਖਿਲਾਫ ਨਾਰੇਬਾਜ਼ੀ ਕੀਤੀ ਗਈ। ਇਸ ਉਪਰੰਤ SDM ਦਫ਼ਤਰ ਅਮਲੋਹ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਭਾਜਪਾ ਨੇਤਾ ਵੀ ਮੌਜੂਦ ਸਨ। ਇਸ ਤੋਂ ਬਾਅਦ ਤਹਿਸੀਲਦਾਰ ਮੈਡਮ ਅੰਕਿਤਾ ਅਗਰਵਾਲ ਨੂੰ ਇਕ ਮੈਮੋਰੰਡਮ ਦਿੱਤਾ ਗਿਆ।