ਪੰਜਾਬ

punjab

ਜੇਲ੍ਹ ਭਰੋ ਅੰਦੋਲਨ ਤਹਿਤ ਆਂਗਨਵਾੜੀ ਮੁਲਾਜ਼ਾਮਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਆਂਗਨਵਾੜੀ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਜੇਲ੍ਹ ਭਰੋ ਅੰਦੋਲਨ ਕੀਤਾ ਗਿਆ।

By

Published : Mar 6, 2020, 7:52 PM IST

Published : Mar 6, 2020, 7:52 PM IST

ਫ਼ੋਟੋ
ਫ਼ੋਟੋ

ਸ੍ਰੀ ਫ਼ਤਿਹਗੜ੍ਹ ਸਾਹਿਬ: ਆਂਗਨਵਾੜੀ ਮੁਲਾਜ਼ਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਇਸ ਦੇ ਨਾਲ ਹੀ ਜੇਲ੍ਹ ਭਰੋ ਅੰਦੋਲਨ ਕੀਤਾ ਗਿਆ। ਇਹ ਪ੍ਰਦਰਸ਼ਨ ਜੋਤੀ ਸਰੂਪ ਚੌਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਕੀਤਾ ਗਿਆ।

ਜੇਲ੍ਹ ਭਰੋ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠਾਂ ਹੋਇਆ। ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣਿਆਂ ਮੰਗਾਂ ਦੇ ਬੈਨਰ, ਮਾਟੋ ਅਤੇ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਹਿਰ 'ਚ ਰੋਸ ਮਾਰਚ ਕੀਤਾ।

ਵੀਡੀਓ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ 20 ਫਰਵਰੀ ਨੂੰ ਹੀ ਸਰਕਾਰ ਨੂੰ ਜੇਲ੍ਹ ਭਰੋ ਅੰਦੋਲਨ ਕਰਨ ਲਈ ਸੂਚਿਤ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ ਕੋਈ ਖਾਸ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਸਾਂ ਦਾ ਕੋਈ ਪ੍ਰਬੰਧ ਨਹੀਂ ਹੈ। ਜਿਹੜੀਆਂ ਔਰਤਾਂ ਨੂੰ ਜੇਲ੍ਹ 'ਚ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਤੂੜੀ ਵਾਗੂੰ ਬੱਸਾਂ 'ਚ ਭਰਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਬੱਸਾਂ 'ਚ ਖੜੇ ਹੋ ਕੇ ਜੇਲ੍ਹਾਂ 'ਚ ਨਹੀਂ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀ ਦਰ 'ਚ 1500 ਤੇ 600 ਦਾ ਵਾਧਾ ਕੀਤਾ ਸੀ ਜਿਸ ਚੋਂ ਸੂਬਾ ਸਰਕਾਰ ਨੇ 300 ਤੇ 600 ਰੁਪਏ ਕੱਟ ਲਏ ਹਨ ਜਿਸ ਲਈ ਇਹ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੋਸ਼ਣ ਅਭਿਆਨ ਤੇ ਪ੍ਰਧਾਨ ਮੰਤਰੀ ਵੰਧਨਾ ਦਾ ਵੀ ਕੋਈ ਪੈਸੇ ਨਹੀਂ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੱਚੇ ਮੁਲਾਜ਼ਮਾ ਨੂੰ ਪੱਕਾ ਕੀਤਾ ਜਾਵੇ।

ABOUT THE AUTHOR

...view details