ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ’ਚ 3 ਕਾਰਾਂ, 1 ਲੈਪਟਾਪ , 7 ਮੋਬਾਇਲ ਫੋਨ, 7 ਮੋਟਰਸਾਈਕਲ ਅਤੇ 2 ਸਕੂਟਰੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਐੱਸ.ਐੱਸ.ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਪਾਰਟੀ ਕਾਰਵਾਈ ਕਰਦੇ ਹੋਏ ਕੁਲਦੀਪ ਸਿੰਘ ਪੁੱਤਰ ਜੈ ਸਿੰਘ ਵਾਸੀ ਅੰਬਾਲਾ ਨੂੰ ਫਤਿਹਗੜ੍ਹ ਸਾਹਿਬ ਦੇ ਨੇੜਿਓ ਚੋਰੀ ਦੀ ਹੋਂਡਾ ਸਿਟੀ ਕਾਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਫਤਿਹਗੜ੍ਹ ਸਾਹਿਬ ਦੀ ਪਾਰਕਿੰਗ ਵਿੱਚੋਂ ਚੋਰੀ ਕੀਤੀਆਂ 2 ਕਾਰਾਂ, 1 ਲੈਪਟਾਪ, 7 ਮੋਬਾਇਲ ਫੋਨ ਬਰਾਮਦ ਹੋਏ ਹਨ।
ਇਹ ਵੀ ਪੜੋ: ਭਾਜਪਾ ਵਿਧਾਇਕ ਕੁੱਟਮਾਰ ਮਾਮਲੇ 'ਚ ਵੱਡਾ ਐਕਸ਼ਨ, ਕਰੀਬ 300 ਲੋਕਾਂ 'ਤੇ FIR