ਫ਼ਤਿਹਗੜ੍ਹ ਸਾਹਿਬ : ਅੱਜ ਪੂਰੀ ਦੁਨੀਆਂ ਦੇ ਵਿੱਚ ਕੈਂਸਰ ਡੇ ਮਨਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਕੈਂਸਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਸਰਕਾਰੀ ਅੰਕੜਿਆਂ ਮੁਤਾਬਕ 2183 ਕੈਂਸਰ ਦੇ ਮਰੀਜ਼ ਹਨ ਅਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ 79 ਮਰੀਜ਼ ਕੈਂਸਰ ਦੀ ਲਪੇਟ ਵਿੱਚ ਹਨ।
ਦੇਸ਼ ਨੂੰ ਆਜ਼ਾਦ ਹੋਏ 73 ਸਾਲ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਦੇਸ਼ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਕਰਨ ਦੇ ਵਿੱਚ ਨਾਕਾਮ ਸਾਬਿਤ ਹੁੰਦਾ ਜਾ ਰਿਹਾ ਹੈ, ਕਿਉਂਕਿ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਈਟੀਵੀ ਭਾਰਤ ਅਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ 2018 ਦੇ ਵਿੱਚ ਕੈਂਸਰ ਹੋ ਗਿਆ ਸੀ। ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ ਵਿਖੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੀ ਬੀਮਾਰੀ ਦਾ ਇਲਾਜ ਮਹਿੰਗਾ ਹੈ ਅਤੇ ਇਸ ਉੱਤੇ ਬਹੁਤ ਜ਼ਿਆਦਾ ਖਰਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ ਅਕਤੂਬਰ ਦੇ ਵਿੱਚ ਅਟੈਕ ਆਇਆ ਸੀ ਅਤੇ ਹੁਣ ਤੱਕ ਉਨ੍ਹਾਂ ਦਾ 2 ਲੱਖ ਦੇ ਕਰੀਬ ਖ਼ਰਚਾ ਹੋ ਗਿਆ ਹੈ ।