ਸ਼੍ਰੀ ਫਤਿਹਗੜ੍ਹ ਸਹਿਬ: ਥਾਣੇ ਵਿੱਚ ਤਾਇਨਾਤ ਏਐਸਆਈ ਦਵਿੰਦਰ ਸਿੰਘ ਦਾ ਉਸ ਦੇ ਪਿੰਡ ਅਤੇਵਾਲੀ ਵਿਖੇ ਸਰਕਾਰ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੀ ਐਸਐਸਪੀ ਅਮਨੀਤ ਕੌਂਡਲ ਨੇ ਪੁਲਿਸ ਪਾਰਟੀ ਨਾਲ ਪਹੁੰਚ ਕੇ ਏਐਸਆਈ ਦਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੱਸਣਯੋਗ ਹੈ ਕਿ ਏਐਸਆਈ ਦਵਿੰਦਰ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ।
ਏਐਸਆਈ ਦਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ - ASI Davinder Singh was cremated with official honors
ਏਐਸਆਈ ਦਵਿੰਦਰ ਸਿੰਘ ਦਾ ਉਸ ਦੇ ਪਿੰਡ ਅਤੇਵਾਲੀ ਵਿਖੇ ਸਰਕਾਰ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ ਹੈ। ਦਵਿੰਦਰ ਸਿੰਘ ਦੀ ਕੋਰੋਨਾ ਕਾਰਨ ਮੌਤ ਹੋਈ ਸੀ।
ਦੱਸਣਯੋਗ ਹੈ ਕਿ ਏਐਸਆਈ ਦਵਿੰਦਰ ਸਿੰਘ ਐਸਜੀਪੀਸੀ ਮੈਂਬਰ ਅਵਤਾਰ ਸਿੰਘ ਦਾ ਭਰਾ ਸੀ। ਜਾਣਕਾਰੀ ਦਿੰਦਿਆਂ ਐਸਪੀ ਨਵਪ੍ਰੀਤ ਵਿਰਕ ਨੇ ਦੱਸਿਆ ਕਿ ਦਵਿੰਦਰ ਦੀ ਡਿਊਟੀ ਫ਼ਤਿਹਗੜ੍ਹ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦੀ ਦੇਖ ਰੇਖ ਲ਼ਈ ਲਗਾਈ ਗਈ ਸੀ। ਇਸ ਕਾਰਨ ਉਨ੍ਹਾਂ ਨੂੰ ਕੋਰੋਨਾ ਹੋਇਆ ਤੇ ਬਾਅਦ 'ਚ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ ਵੀ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਏਐਸਆਈ ਦੀ ਮੌਤ 'ਤੇ ਜਿੱਥੇ ਪੁਲਿਸ ਅਧਿਕਾਰੀਆਂ ਨੇ ਡੁੰਘੇ ਦੁਖ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਇਲਾਕੇ 'ਚ ਸੋਗ ਦੀ ਲਹਿਗ ਵੀ ਪਾਈ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਏਐਸਆਈ ਅਨਿਲ ਕੋਹਲੀ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਸੀ।