ਪੰਜਾਬ

punjab

ETV Bharat / state

Assembly Elections 2022:ਰਾਜਨੀਤੀ ’ਚ ਆਉਣ ਨੂੰ ਲੈ ਕੇ ਕਿਸਾਨ ਆਗੂ ਮਨਜੀਤ ਰਾਏ ਦਾ ਵੱਡਾ ਬਿਆਨ

ਕਿਸਾਨ ਆਗੂ ਮਨਜੀਤ ਰਾਏ ਦਾ ਰਾਜਨੀਤੀ ਵਿੱਚ ਆਉਣ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਚੋਣ ਨਹੀਂ ਲੜੇਗੀ ਬਲਕਿ ਉਹ ਚੰਗੇ ਨੌਜਵਾਨਾਂ ਨੂੰ ਅੱਗੇ ਲੈ ਕੇ ਆਉਣਗੇ ਤਾਂ ਕਿ ਪੰਜਾਬ ਦੀ ਗੰਦਲੀ ਰਾਜਨੀਤੀ ਨੂੰ ਬਦਲਿਆ ਜਾ ਸਕੇ। ਇਸ ਮੌਕੇ ਉਨ੍ਹਾਂ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਭ੍ਰਿਸ਼ਟਾਚਾਰ ਨਾਲ ਗ੍ਰਸਤ ਦੱਸਿਆ ਹੈ।

ਕਿਸਾਨ ਆਗੂ ਮਨਜੀਤ ਰਾਏ ਦਾ ਵੱਡਾ ਬਿਆਨ
ਕਿਸਾਨ ਆਗੂ ਮਨਜੀਤ ਰਾਏ ਦਾ ਵੱਡਾ ਬਿਆਨ

By

Published : Dec 19, 2021, 2:47 PM IST

ਸ੍ਰੀ ਫਤਿਹਗੜ੍ਹ ਸਾਹਿਬ:ਜ਼ਿਲ੍ਹੇ ਦੇ ਹਲਕਾ ਅਮਲੋਹ ਵਿੱਚ ਸੰਯੁਕਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਮਲੋਹ ਦੁਆਰਾ ਕਿਸਾਨ ਅੰਦੋਲਨ ਨੂੰ ਮਿਲੀ ਜਿੱਤ ਦੇ ਸਬੰਧ ਵਿੱਚ ਧੰਨਵਾਦ ਅਤੇ ਸਨਮਾਨ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ ਉਥੇ ਹੀ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆ ਅਤੇ ਕਿਸਾਨ ਅੰਦੋਲਨ ਵਿੱਚ ਯੋਗਦਾਨ ਦੇਣ ਵਾਲਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਖਾਸ ਤੌਰ ਉੱਤੇ ਪੁੱਜੇ ਕਿਸਾਨ ਅੰਦੋਲਨ ਵਿੱਚ ਵਿਸ਼ੇਸ਼ ਯੋਗਦਾਨ ਦੇਣ ਵਾਲੇ ਗੋਲਡਨ ਹੱਟ ਦੇ ਮਾਲਿਕ ਰਾਮ ਸਿੰਘ ਰਾਣਾ ਦਾ ਖਾਸ ਤੌਰ ਉੱਤੇ ਸਨਮਾਨ ਕੀਤਾ ਗਿਆ।

ਕਿਸਾਨ ਆਗੂ ਮਨਜੀਤ ਰਾਏ ਦਾ ਵੱਡਾ ਬਿਆਨ

ਇਸ ਦੌਰਾਨ ਉਨ੍ਹਾਂ ਦੇ ਨਾਲ ਕਿਸਾਨ ਅੰਦੋਲਨ ਵਿੱਚ ਵਿਸ਼ੇਸ਼ ਯੋਗਦਾਨ ਦੇਣ ਵਾਲੇ ਗੋਲਡਨ ਹੱਟ ਦੇ ਮਾਲਿਕ ਰਾਮ ਸਿੰਘ ਰਾਣਾ ਵੀ ਵਿਸ਼ੇਸ਼ ਤੌਰ ਉੱਤੇ ਪੁੱਜੇ ਸਨ ਜਿੰਨ੍ਹਾਂ ਦਾ ਅਮਲੋਹ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੁਆਰਾ ਖਾਸ ਤੌਰ ਉੱਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਰਾਏ ਨੇ ਸਿਆਸਤ ਵਿੱਚ ਆਉਣ ਦੇ ਸਵਾਲ ਉੱਤੇ ਕਿਹਾ ਕਿ ਪਹਿਲਾਂ ਅਸੀਂ ਨਹੀਂ ਸੋਚਦੇ ਸੀ ਕਿ ਰਾਜਨੀਤੀ ਵਿੱਚ ਜਾਣਾ ਚਾਹੀਦਾ ਹੈ ਅਤੇ ਹੁਣ ਵੀ ਸਾਡੀ ਜਥੇਬੰਦੀ ਚੋਣ ਨਹੀਂ ਲੜੇਗੀ। ਉਨ੍ਹਾਂ ਕਿਹਾ ਕਿ ਚੰਗੇ ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਲਿਆਂਦਾ ਜਾਵੇਗਾ ਇਸਦੇ ਲਈ ਕੰਮ ਜ਼ਰੂਰ ਕੀਤਾ ਜਾਵੇਗਾ।

ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਅਕਾਲੀ , ਕਾਂਗਰਸ ਅਤੇ ਆਪ ਸਭ ਭ੍ਰਿਸ਼ਟਾਚਾਰ ਵਿੱਚ ਗ੍ਰਸਤ ਹੈ। ਉਨ੍ਹਾਂ ਕਿਾਹ ਕਿ ਇਹ ਸਭ ਪੀਐਮ ਨਰਿੰਦਰ ਮੋਦੀ ਦੇ ਹੱਥ ਦੀ ਕਠਪੁਤਲੀ ਹਨ ਜੋ ਉਸਦੇ ਅੱਗੇ ਭਿੱਜੀ ਬਿੱਲੀ ਦੀ ਤਰ੍ਹਾਂ ਬੈਠ ਜਾਂਦੇ ਹਨ ਕਿਉਂਕਿ ਇਨ੍ਹਾਂ ਦੇ ਲੂਪਪੋਲ ਉਸਦੇ ਕੋਲ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ਅੱਜ ਦੇ ਸਮੇਂ ਵਿੱਚ ਸੱਚਾਈ ਦੀ ਰਾਜਨੀਤੀ ਦੀ ਜ਼ਰੂਰਤ ਹੈ। ਗੁਰਨਾਮ ਸਿੰਘ ਚੜੂਨੀ ਦੁਆਰਾ ਪਾਰਟੀ ਬਣਾਏ ਜਾਣ ਦੇ ਸਵਾਲ ਉੱਤੇ ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿੱਚ ਸਾਰਿਆ ਨੂੰ ਅਧਿਕਾਰ ਹੈ।

ਉਥੇ ਹੀ ਗੋਲਡਨ ਹੱਟ ਦੇ ਮਾਲਿਕ ਰਾਮ ਸਿੰਘ ਰਾਣਾ ਨੇ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਉਹ ਕਮਾਈ ਹੈ ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਮਾਣ ਸਨਮਾਨ ਦੇ ਅੱਗੇ ਦੁਨੀਆ ਦੀ ਪੂਰੀ ਦੌਲਤ ਫਿੱਕੀ ਜਾਪਦੀ ਹੈ। ਇਸਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ:ਚੰਡੀਗੜ੍ਹ ਪਹੁੰਚ ਰਹੇ ਹਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ, ਕਰਨਗੇ ਜਨਸਭਾ

ABOUT THE AUTHOR

...view details