ਸਰਹਿੰਦ: ਪੰਜਾਬ ਸਰਕਾਰ ਵੱਲੋਂ ਸਹਿਰ ਅਤੇ ਪਿੰਡਾਂ ਵਿੱਚ ਵਿਕਾਸ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਸ਼ਹਿਰਾਂ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਕੁੱਝ ਹੋਰ ਹੀ ਬਿਆਨ ਕਰਦੀ ਹੈ। ਅਜਿਹਾ ਹੀ ਹਾਲ ਸਰਹਿੰਦ ਦੇ ਬੱਸ ਅੱਡੇ ਦੇ ਸਾਹਮਣੇ ਵਾਲੀ ਸੜਕ ਦਾ ਹੈ ਜਿਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਬੱਸ ਅੱਡਾ ਬਣਿਆ ਹੋਇਆ ਹੈ, ਉਦੋਂ ਤੋਂ ਸੜਕ ਦਾ ਇਹ ਹਾਲ ਹੈ।
ਸਰਹਿੰਦ ਬੱਸ ਅੱਡੇ ਦੇ ਸਾਹਮਣੋਂ ਗੁਜ਼ਰਦੀ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ - road in front of sirhind bus stand
ਪੰਜਾਬ ਸਰਕਾਰ ਵੱਲੋਂ ਸਹਿਰ ਅਤੇ ਪਿੰਡਾਂ ਵਿੱਚ ਵਿਕਾਸ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਸ਼ਹਿਰਾਂ ਦੀਆਂ ਸੜਕਾਂ ਦੀ ਖ਼ਸਤਾ ਹਾਲਤ ਕੁੱਝ ਹੋਰ ਹੀ ਬਿਆਨ ਕਰਦੀ ਹੈ। ਸਰਹਿੰਦ ਦੇ ਮੇਨ ਬੱਸ ਅੱਡੇ ਦੇ ਸਾਹਮਣੇ ਵਾਲੀ ਸੜਕ ਹੁਣ ਤੱਕ ਨਹੀਂ ਬਣੀ ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਸ਼ਹਿਰਾਂ ਦੇ ਵਿਕਾਸ ਦੀ ਗੱਲ ਕਰਦੀ ਹੈ ਪਰ ਸਰਹਿੰਦ ਦੇ ਮੇਨ ਬੱਸ ਅੱਡੇ ਦੇ ਸਾਹਮਣੇ ਵਾਲੀ ਸੜਕ ਹੁਣ ਤੱਕ ਨਹੀਂ ਬਣੀ। ਇੱਥੋਂ ਗੁਜਰਨ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੋ ਵੀ ਇੱਥੋਂ ਗੱਡੀਆਂ ਲੰਘਦੀਆਂ ਹਨ ਉਨ੍ਹਾਂ ਦਾ ਵੀ ਕਾਫ਼ੀ ਨੁਕਸਾਨ ਹੁੰਦਾ ਹੈ ਕਿਉਂਕਿ ਸੜਕ 'ਤੇ ਟੋਏ ਹੋਣ ਕਾਰਨ ਗੱਡੀਆਂ ਦੇ ਐਕਸਲ ਤੇ ਟਾਇਰਾਂ ਦਾ ਨੁਕਸਾਨ ਹੁੰਦਾ ਹੈ।
ਇੱਥੇ ਕਈ ਵਾਰ ਤਾਂ ਸੜਕ ਹਾਦਸੇ ਵੀ ਹੋ ਜਾਂਦੇ ਹਨ। ਇਸ ਸੜਕ ਰਾਹੀਂ ਲੋਕ ਫਤਿਹਗੜ੍ਹ ਸਾਹਿਬ ਅਤੇ ਬੱਸੀ ਪਠਾਣਾ ਨੂੰ ਜਾਂਦੇ ਹਨ ਪਰ ਇਸ ਦੀ ਹਾਲਤ ਠੀਕ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਜਦੋਂ ਬਾਰਿਸ਼ ਹੁੰਦੀ ਹੈ ਤਾਂ ਟੋਇਆ ਦੇ ਵਿੱਚ ਪਾਣੀ ਖੜ੍ਹਾ ਹੋ ਜਾਂਦਾ ਹੈ। ਇਸ ਦੇ ਚਲਦਿਆਂ ਟੋਇਆਂ ਦਾ ਪਤਾ ਨਹੀਂ ਚਲਦਾ ਕਿ ਕਿੰਨਾਂ ਵੱਡਾ ਹੈ। ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਸ ਸੜਕ ਨੂੰ ਜਲਦ ਬਣਾਇਆ ਜਾਵੇ ਤਾਂ ਜੋ ਇਥੇ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ।