ਪੰਜਾਬ

punjab

ETV Bharat / state

ਸੰਸਦ ਘੇਰਨ ਲਈ ਬੈਂਸ ਭਰਾ ਮੋਟਰਸਾਈਕਲਾਂ 'ਤੇ ਦਿੱਲੀ ਰਵਾਨਾ - agriculture bill

ਅੱਜ ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਦੇ ਲੀਡਰ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੋਟਰਸਾਈਕਲ ਯਾਤਰਾ ਦਿੱਲੀ ਵੱਲ ਨੂੰ ਰਵਾਨਾ ਹੋਈ। ਇਹ ਮੋਟਰਸਾਈਕਲ ਯਾਤਰਾ ਕੇਂਦਰ ਸਰਕਾਰ ਵੱਲੋਂ ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ।

ਫ਼ੋਟੋ
ਫ਼ੋਟੋ

By

Published : Sep 23, 2020, 8:09 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਸਰਹਿੰਦ ਦਾਣਾ ਮੰਡੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਐਮਐਲਏ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਪੂਰੇ ਪੰਜਾਬ ਤੋਂ ਕਿਸਾਨਾਂ ਦਾ ਇਕੱਠ ਕਰ ਮੋਟਰ ਸਾਈਕਲ ਯਾਤਰਾ ਸਰਹਿੰਦ ਤੋਂ ਦਿੱਲੀ ਵੱਲ ਨੂੰ ਰਵਾਨਾ ਹੋ ਗਈ ਹੈ।

ਵੀਡੀਓ

ਲੋਕ ਇਨਸਾਫ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਹਿਤ ਹੀ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਅੱਜ ਮੋਟਰਸਾਈਕਲ ਰੈਲੀ ਸ਼ੁਰੂ ਕੀਤੀ ਗਈ ਹੈ ਜੋ ਦਿੱਲੀ ਜਾ ਕੇ ਸੰਸਦ ਦਾ ਘਿਰਾਓ ਕਰੇਗੀ।

ਵੀਡੀਓ

ਬਲਵਿੰਦਰ ਸਿੰਘ ਨੇ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਇਸ ਧਰਨੇ ਦੇ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੱਤਾ। ਇਸ ਦੇ ਨਾਲ ਹੀ ਬੀਬੀ ਹਰਸਿਮਰਤ ਕੌਰ ਦੇ ਅਸਤੀਫੇ ਉੱਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਹਰਸਿਮਰਤ ਨੇ ਜੋ ਅਸਤੀਫਾ ਦਿੱਤਾ ਹੈ ਉਹ ਇੱਕ ਡਰਾਮਾ ਹੈ। ਹਰਸਿਮਰਤ ਬਾਦਲ ਨੇ ਆਪਣੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਹ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕਰਦੇ, ਫਿਰ ਉਹ ਕਿਸਾਨ ਹਿਤੈਸ਼ੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਨੇ ਕਾਂਗਰਸ ਦੇ ਐਮਐਲਏ ਕੁਲਜੀਤ ਸਿੰਘ ਨਾਗਰਾ ਦੇ ਖੇਤੀ ਆਰਡੀਨੈਂਸ ਨੂੰ ਲੈ ਕੇ ਦਿੱਤੇ ਅਸਤੀਫੇ ਬਾਰੇ ਕਿਹਾ ਕਿ ਅੱਗ ਦਿੱਲੀ ਲੱਗੀ ਹੈ ਨਾ ਕਿ ਪੰਜਾਬ ਵਿੱਚ ਇਸ ਉੱਤੇ ਕੈਪਟਨ ਅਤੇ ਸੋਨੀਆ ਗਾਂਧੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਰਲੀਮੈਂਟ ਨੇ ਜਿਹੜੇ ਕਿਸਾਨਾਂ ਦੇ ਮੌਤ ਦੇ ਵਾਰੰਟ ਜਾਰੀ ਕੀਤੇ ਹਨ ਉਸ ਪਾਰਲੀਮੈਂਟ ਦਾ ਘਿਰਾਓ ਕਰਨ ਲਈ ਅੱਜ ਉਹ ਫ਼ਤਿਹਗੜ੍ਹ ਸਾਹਿਬ ਤੋਂ ਮੋਟਰ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ।

ABOUT THE AUTHOR

...view details