ਪੰਜਾਬ

punjab

ETV Bharat / state

Bandi Singh Rihai March: ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਰੋਸ ਮਾਰਚ - Bandi Singh Rihai March

ਫਤਿਹਗੜ੍ਹ ਸਾਹਿਬ ਵਿਖੇ ਇੰਟਰਨੈਸ਼ਨਲ ਪੰਥਕ ਦਲ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ ਮੋਰਚੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੀ ਅਗਵਾਈ ਵਿੱਚ ਕੇਸਰੀ ਨਿਸ਼ਾਨਾਂ ਦੀ ਛੱਤਰ ਛਾਇਆ ਹੇਠ ਰੋਸ ਮਾਰਚ ਕੱਢਿਆ ਅਤੇ ਕਾਰਾਂ ਬੱਸਾਂ ਵਿੱਚ ਸਵਾਰ ਸਿੰਘਾਂ ਦਾ ਕਾਫ਼ਲਾ ਮੋਹਾਲੀ ਲਈ ਰਵਾਨਾ ਹੋਇਆ।

release of captive Bandi Singhs
release of captive Bandi Singhs

By

Published : Feb 2, 2023, 7:45 AM IST

ਬੰਦੀ ਸਿੰਘਾਂ ਦੀ ਰਿਹਾਈ ਲਈ ਫਤਿਹਗੜ੍ਹ ਸਾਹਿਬ ਵਿਖੇ ਕੱਢਿਆ ਰੋਸ ਮਾਰਚ

ਫਤਿਹਗੜ੍ਹ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਲਈ ਕਾਫੀ ਸਮੇਂ ਤੋਂ ਮੋਹਾਲੀ ਦੀਆਂ ਬਰੁਹਾ ਉੱਤੇ ਸਿੱਖ ਜਥੇਬੰਦੀਆਂ ਵੱਲੋਂ ਧਰਨਾ ਚੱਲ ਰਿਹਾ ਹੈ। ਜਿਸ ਵਿੱਚ ਪੰਜਾਬ ਭਰ ਤੋਂ ਸੰਗਤ ਆਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰ ਰਹੇ ਹਨ। ਇਸ ਤਰ੍ਹਾਂ ਹੀ ਸ਼ਹੀਦਾਂ ਦੀ ਪਵਿੱਤਰ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਇੰਟਰਨੈਸ਼ਨਲ ਪੰਥਕ ਦਲ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ ਮੋਰਚੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੀ ਅਗਵਾਈ ਵਿੱਚ ਕੇਸਰੀ ਨਿਸ਼ਾਨਾਂ ਦੀ ਛੱਤਰ ਛਾਇਆ ਹੇਠ ਰੋਸ ਮਾਰਚ ਕੱਢਿਆ ਅਤੇ ਕਾਰਾਂ ਬੱਸਾਂ ਵਿੱਚ ਸਵਾਰ ਸਿੰਘਾਂ ਦਾ ਕਾਫ਼ਲਾ ਮੋਹਾਲੀ ਲਈ ਰਵਾਨਾ ਹੋਇਆ।

ਕਾਫਲਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਰਵਾਨਾ:-ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਭਾਈ ਜਸਵੀਰ ਸਿੰਘ ਰੋਡੇ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਦੀ ਸਫਲਤਾ ਲਈ ਸਿੱਖ ਜਥੇਬੰਦੀਆਂ ਵੱਲੋਂ ਇਹ ਕਾਫਲਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਹੋਇਆ ਹੈ।

ਦੇਸ਼ ਵਿਚ ਦੋਹਰੇ ਕਾਨੂੰਨ ਲਾਗੂ:-ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਦੋਹਰੇ ਕਾਨੂੰਨ ਲਾਗੂ ਹੋ ਚੁੱਕੇ ਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਕਿਉਂਕਿ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਸੌਦਾ ਸਾਧ ਨੂੰ ਵੋਟਾਂ ਦੀ ਰਾਜਨੀਤੀ ਕਰਕੇ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ।



ਇਹ ਵੀ ਪੜੋ:-Governor of Punjab Banwari Lal Purohit: ਪੰਜਾਬ ਦੇ ਰਾਜਪਾਲ ਨੇ ਪੰਚਾਂ ਸਰਪੰਚਾਂ ਨਾਲ ਕੀਤੀ ਮੀਟਿੰਗ, ਨਸ਼ੇ ਦੇ ਖਾਤਮੇ ਲਈ ਪੰਚਾਇਤਾਂ ਦਾ ਮੰਗਿਆ ਸਾਥ

ABOUT THE AUTHOR

...view details