ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਦਰਜ ਕੀਤੇ ਪਰਚਿਆਂ ਵਿਰੁੱਧ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਮੂਹ ਵਕੀਲਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਵਕੀਲਾਂ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਦੇ ਹੱਕ ਵਿੱਚ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕੀਤੀ ਕਲਮ ਛੋੜ ਹੜਤਾਲ
ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਦਰਜ ਕੀਤੇ ਪਰਚਿਆਂ ਵਿਰੁੱਧ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਮੂਹ ਵਕੀਲਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ।
ਫ਼ੋਟੋ
ਇਹ ਰੋਸ ਪ੍ਰਦਰਸ਼ਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਹੋਇਆ। ਇਸ ਰੋਸ ਪ੍ਰਦਰਸ਼ਨ ਵਿੱਚ ਸਮੂਹ ਵਕੀਲ ਭਾਈਚਾਰੇ ਨੇ ਕਲਮ ਛੋੜ ਹੜਤਾਲ ਕੀਤੀ।
ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸਮੂਹ ਵਕੀਲ ਭਾਈਚਾਰਾ ਕਿਸਾਨ ਸੰਘਰਸ਼ ਨਾਲ ਡੱਟ ਕੇ ਖੜਾ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਕਿਸਾਨਾਂ ਉੱਤੇ ਦਰਜ ਕੀਤੇ ਪਰਚਿਆਂ ਨੂੰ ਰੱਦ ਕਰੇ।