ਫਤਹਿਗੜ੍ਹ ਸਾਹਿਬ : ਸ਼ਹੀਦ ਭਗਤ ਸਿੰਘ ਕਲਬ ਮੰਡੀ ਗੋਬਿੰਦਗੜ੍ਹ ਵੱਲੋਂ ਮੁੱਹਲਾ ਮਾਡਲ ਟਾਊਨ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਲੋਕਾਂ ਵੱਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਯਾਦ ਕੀਤਾ। ਸਮਾਗਮ ਵਿੱਚ ਵੱਖ-ਵੱਖ ਬੁਲਾਰੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਨੌਜਵਾਨ ਪੀੜੀ ਨੂੰਮ ਉਨ੍ਹਾਂ ਵੱਲੋਂ ਵਿਖਾਏ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ।
ਮੰਡੀ ਗੋਬਿੰਦਗੜ੍ਹ ਵਿੱਚ ਮਨਾਇਆ ਗਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 112ਵਾਂ ਜਨਮ ਦਿਹਾੜਾ - Bhagat Singh Youth Club
ਦੇਸ਼ ਭਰ 'ਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 112ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੰਡੀ ਗੋਬਿੰਦਗੜ੍ਹ ਦੇ ਸ਼ਹੀਦ ਭਗਤ ਸਿੰਘ ਕਲਬ ਨੇ ਉਤਸ਼ਾਹ ਅਤੇ ਸ਼ਰਧਾ ਭਾਵ ਨਾਲ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਫਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਕਲੱਬ ਪ੍ਰਧਾਨ ਰਾਜਿੰਦਰ ਬਿੱਟੂ ਨੇ ਕੀਤੀ। ਇਸ ਮੌਕੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਵੀ ਲਗਾਇਆ ਗਿਆ।
ਇਸ ਮੌਕੇ 'ਤੇ ਬੋਲਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਕਲੱਬ ਪ੍ਰਧਾਨ ਰਾਜਿੰਦਰ ਬਿੱਟੂ ਨੇ ਦੱਸਿਆ ਕਿ ਅੱਜ ਕਲੱਬ ਵੱਲੋਂ ਸ਼ਹੀਦ-ਏ-ਆਜ਼ਮ ਸ੍ਰ ਭਗਤ ਸਿੰਘ ਜੀ ਦਾ 112ਵਾਂ ਜਨਮ ਦਿਹਾੜੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਹੈ ਜਿਸ ਵਿਚ ਮਾਨਵਤਾ ਦੀ ਭਲਾਈ ਲਈ ਮੁਫਤ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾਕਟਰੀ ਟੀਮ ਵੱਲੋਂ 300 ਵੱਧ ਮਰੀਜਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਦਵਾਇਆਂ ਵੱਡੀਆਂ ਗਈਆਂ।