ਫ਼ਤਿਹਗੜ੍ਹ ਸਾਹਿਬ: ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਜਿੱਥੇ ਫ਼ਤਿਹਗੜ੍ਹ ਸਾਹਿਬ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ, ਉੱਥੇ ਹੀ ਵੱਖ ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਖੂਬ ਨਿਸ਼ਾਨੇ ਵਿੰਨ੍ਹੇ। ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਨੇ ਪੰਜਾਬ ਨੂੰ ਲੁੱਟ ਕੇ ਖਾਧਾ ਹੈ।
ਬੀਰ ਦਵਿੰਦਰ ਨੇ ਕਿਹਾ ਕਿ ਕੈਪਟਨ 'ਤੇ ਬੋਲਦੇ ਹੋਏ ਕਿਹਾ ਘਰ ਘਰ ਨੌਕਰੀ ਦਾ ਵਾਅਦਾ ਤਾਂ ਪੂਰਾ ਕਰ ਨਹੀਂ ਸਕੇ, ਪਰ ਘਰ-ਘਰ ਸ਼ਰਾਬ ਪਹੁੰਚਾਉਣ ਦਾ ਕੰਮ ਜ਼ਰੂਰ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਹੀ ਬਹੁਤ ਸਮਾਰਟ ਹਨ, ਜੋ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ। ਉੱਥੇ ਹੀ, ਬੀਰ ਦਵਿੰਦਰ ਨੇ ਘਰ ਘਰ ਨੌਕਰੀ ਨੂੰ ਲੈ ਕੇ ਕਿਹਾ ਕਿ ਕੈਪਟਨ ਨੇ ਜੋ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਉਹ ਤਾਂ ਪੂਰਾ ਨਹੀਂ ਕੀਤਾ, ਪਰ ਘਰ-ਘਰ ਸ਼ਰਾਬ ਜ਼ਰੂਰ ਪਹੁੰਚ ਜਾਇਆ ਕਰੇਗੀ। ਉੱਥੇ ਹੀ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹੋਰ ਸੂਬਿਆਂ ਦੇ ਮੁਕਾਬਲੇ ਬਿਜਲੀ ਦੇ ਰੇਟ ਬਹੁਤ ਜ਼ਿਆਦਾ ਹਨ।