ਸ਼੍ਰੀ ਫ਼ਤਿਹਗੜ੍ਹ ਸਾਹਿਬ: ਸੂਬੇ 'ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਸੂਬੇ ਭਰ 'ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਹਨ। ਅੱਜ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਭਾਜਪਾ ਵਰਕਰਾਂ ਵੱਲੋਂ ਸਰਕਾਰ ਵੱਰੁੱਧ ਰੋਸ ਮੁਜ਼ਾਹਰਾ ਕੱਢਿਆ ਗਿਆ ਅਤੇ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਧਰਨੇ ਦੌਰਾਨ ਵੱਡੀ ਗਿਣਤੀ 'ਚ ਭਾਜਪਾ ਵਰਕਰ ਅਤੇ ਆਗੂ ਇੱਕਠੇ ਹੋਏ।
ਜ਼ਹਿਰੀਲੀ ਸ਼ਰਾਬ ਮਾਮਲਾ: ਪੀੜਤ ਪਰਿਵਾਰਾਂ ਨੂੰ 25 ਲੱਖ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਵੇ ਸਰਕਾਰ: ਭਾਜਪਾ ਵਰਕਰ - bjp protest in fatehgarh sahib
ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਸੂਬੇ ਭਰ 'ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਹਨ। ਭਾਜਪਾ ਵਰਕਰਾਂ ਵੱਲੋਂ ਵੀ ਅੱਜ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਭਾਜਪਾ ਵਰਕਰ ਰਾਕੇਸ਼ ਹੁਪਤਾ ਨੇ ਦੱਸਿਆ ਕਿ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਜਪਾ ਵਰਕਰ ਡਾ. ਹਰਬੰਸ ਲਾਲ ਨੇ ਕਿਹਾ ਕਿ ਇਹ ਰੋਸ ਮੁਜ਼ਾਹਰਾ ਸੁੱਤੀ ਪਈ ਕੈਪਟਨ ਸਰਕਰ ਨੂੰ ਜਗਾਉਣ ਲਈ ਕੱਢਿਆ ਜਾ ਰਿਹਾ ਹੈ ਤਾਂ ਜੋ ਸਰਕਾਰ ਸ਼ਰਾਬ ਮਾਫੀਆ ਵਿਰੁੱਧ ਜਾਂਚ ਕਰ ਸਖ਼ਤ ਕਦਮ ਚੁੱਕੇ। ਉਨ੍ਹਾਂ ਕੈਪਟਨ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਦੋਸ਼ੀਆਂ ਦਾ ਲਗਾਤਾਰ ਬਚਾਅ ਕਰ ਰਹੀ ਹੈ। ਵਰਕਰਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਜ਼ਹਰੀਲੀ ਸ਼ਰਾਬ ਮਾਮਲੇ 'ਚ ਹੁਣ ਤਕ 120 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਸਰਕਾਰ ਨੇ ਪੀੜਤ ਪਰਿਵਾਰਾਂ ਦੀ ਮਦਦ ਲਈ 5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਹੈ ਪਰ ਪੀੜਤ ਪਰਿਵਾਰਾਂ ਵੱਲੋਂ ਸਰਕਾਰ ਨੂੰ ਲਗਾਤਾਰ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ।