ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਵਾਪਰੀ ਤਰਾਸਦੀ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਤਰਾਸਦੀ ਅਧੀਨ ਹੁਣ ਤੱਕ 120 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਰੋਸ ਵਜੋਂ ਜਿੱਥੇ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ, ਉਥੇ ਹੀ ਹੁਣ ਭਾਜਪਾ ਯੂੂਥ ਮੋਰਚਾ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਯੂਵਾ ਮੋਰਚਾ ਵੱਲੋਂ ਪੰਜਾਬ ਭਰ ਦੇ ਵਿੱਚ ਵਿਧਾਇਕਾਂ ਦੇ ਦਫ਼ਤਰ ਅੱਗੇ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਜ਼ਹਿਰੀਲੀ ਸ਼ਰਾਬ ਮਾਮਲਾ: ਆਪ ਤੋਂ ਬਾਅਦ ਭਾਜਪਾ ਵੀ ਆਈ ਪ੍ਰਦਰਸ਼ਨ ਲਈ ਸੜਕਾਂ 'ਤੇ - bjp youth wing
ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਭਾਜਪਾ ਯੂੂਥ ਮੋਰਚੇ ਵੱਲੋਂ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਰਚੇ ਵੱਲੋਂ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
![ਜ਼ਹਿਰੀਲੀ ਸ਼ਰਾਬ ਮਾਮਲਾ: ਆਪ ਤੋਂ ਬਾਅਦ ਭਾਜਪਾ ਵੀ ਆਈ ਪ੍ਰਦਰਸ਼ਨ ਲਈ ਸੜਕਾਂ 'ਤੇ ਫ਼ੋਟੋੋ](https://etvbharatimages.akamaized.net/etvbharat/prod-images/768-512-8329504-thumbnail-3x2-bjpyouth.jpg)
ਇਸੇ ਪ੍ਰਦਰਸ਼ਨ ਅਧੀਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਵੀ ਬੀਜੇਪੀ ਯੂਵਾ ਮੋਰਚੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਲੋਕਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਜਪਾ ਯੂੂਥ ਮੋਰਚਾ ਪੰਜਾਬ ਦੇ ਕੈਸ਼ੀਅਰ ਸੰਦੀਪ ਮਲਾਣਾ ਅਤੇ ਸੈਕਟਰੀ ਸੁਖਵਿੰਦਰ ਸਿੰਘ ਸੁੱਖੀ ਨੇ ਪੰਜਾਬ ਸਰਕਾਰ ਤੇ ਨਿਸ਼ਾਨੇ ਵਿਨ੍ਹਦੇ ਹੋਏ ਕਈ ਇਲਜ਼ਾਮ ਲਗਾਏ। ਸੰਦੀਪ ਮਲਾਣਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੁਣ ਤੱਕ 120 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਇਕ SIT ਦਾ ਗੱਠਣ ਕੀਤਾ ਗਿਆ ਹੈ ਪਰ ਸਾਨੂੰ ਉਸ ਤੇ ਵਿਸ਼ਵਾਸ ਨਹੀਂ ਹੈ।
ਭਾਜਪਾ ਯੂੂਥ ਮੋਰਚਾ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਜਾਂਚ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰ ਕੈਪਟਨ ਸਰਕਾਰ ਹੈ। ਪਹਿਲਾਂ ਵੀ ਪੰਜਾਬ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਸ਼ਰਾਬ ਦੀਆਂ ਨਾਜਾਇਜ਼ ਫੈਕਟਰੀਆਂ ਫੜੀਆਂ ਗਈਆਂ ਹਨ, ਪਰ ਸਰਕਾਰ ਵੱਲੋਂ ਇਨ੍ਹਾਂ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਭਾਜਪਾ ਯੂੂਥ ਮੋਰਚਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੋਕਾਂ ਨੂੰ ਜਲਦ ਇਨਸਾਫ਼ ਨਾ ਮਿਲਿਆ ਤੇ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿਖਾ ਕੀਤਾ ਜਾਵੇਗਾ।