ਫ਼ਤਿਹਗੜ੍ਹ ਸਾਹਿਬ: ਖੇਤੀ ਆਰਡੀਨੈਂਸ ਜੋ ਹੁਣ ਬਿੱਲਾਂ ਦੀ ਸ਼ਕਲ ਲੈ ਚੁੱਕੇ ਹਨ। ਇਨ੍ਹਾਂ ਬਿੱਲਾਂ ਵਿਰੁੱਧ ਪੰਜਾਬ ਵਿੱਚ ਕਿਸਾਨਾਂ ਦੀ ਲਾਮਬੰਦੀ ਵੀ ਵੱਡੇ ਪੱਧਰ 'ਤੇ ਹੋ ਰਹੀ ਹੈ। ਇਸੇ ਤਹਿਤ ਹੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਪਿੰਡ ਭੜੀ ਵਿੱਚ ਕਿਸਾਨਾਂ ਵੱਲੋਂ ਮੀਟਿੰਗ ਕੀਤੀ ਗਈ।
ਖੇਤੀ ਆਰਡੀਨੈਂਸਾਂ ਦਾ ਵਿਰੋਧ: ਬੀਕੇਯੂ ਡਕੌਂਦਾ ਨੇ ਪਿੰਡ ਭੜੀ 'ਚ ਕੀਤੀ ਮੀਟਿੰਗ - ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਲਾਮਬੰਦ
ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਪਿੰਡ ਭੜੀ 'ਚ ਕਿਸਾਨਾਂ ਦੀ ਭਰਵੀਂ ਮੀਟਿੰਗ ਕੀਤੀ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜਲਦ ਹੀ ਟਿਊਬਵੈਲਾਂ ਦੇ ਬਿੱਲ ਵੀ ਲਗਾਉਣ ਜਾ ਰਹੀ ਹੈ ਜਿਸ ਦਾ ਵਿਰੋਧ ਕਰਨ ਲਈ ਸਾਨੂੰ ਕਿਸਾਨ ਭਰਾਵਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਲਈ ਤਿਆਰ ਰਹਿਣਾ ਚਾਹੀਦਾ ਹੈ।

ਇਸ ਮੀਟਿੰਗ ਨੂੰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਮੇਲ ਸਿੰਘ ਅਤੇ ਪ੍ਰੈਸ ਸਕੱਤਰ ਸੋਹਣ ਲਾਲ ਭੜੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਉਜਾੜੇ ਲਈ ਥੋਪੇ ਆਰਡੀਨੈਂਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਇਸ ਆਰਡੀਨੈਂਸ ਖ਼ਿਲਾਫ਼ ਕੇਂਦਰ ਸਰਕਾਰ ਤੇ ਦਬਾਅ ਬਣਾਉਣ ਲਈ ਵੱਧ ਤੋਂ ਵੱਧ ਕਿਸਾਨ ਸੰਘਰਸ਼ਾ ਵਿੱਚ ਸ਼ਾਮਿਲ ਹੋਣ ਦੀ ਵੀ ਅਪੀਲ ਕੀਤੀ।
ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜਲਦ ਹੀ ਟਿਊਬਵੈਲਾਂ ਦੇ ਬਿੱਲ ਵੀ ਲਗਾਉਣ ਜਾ ਰਹੀ ਹੈ ਜਿਸ ਦਾ ਵਿਰੋਧ ਕਰਨ ਲਈ ਸਾਨੂੰ ਕਿਸਾਨ ਭਰਾਵਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਕਿਸਾਨਾਂ, ਮਜਦੂਰਾਂ ਦੇ ਹਿੱਤਾਂ ਦੀ ਲੜਾਈ ਲੰਮੇ ਸਮੇਂ ਤੋਂ ਲੜਦੀ ਆ ਰਹੀ ਹੈ ਤੇ ਜੋ ਆਰਡੀਨੈਂਸ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਹਨ ਉਨ੍ਹਾਂ ਖ਼ਿਲਾਫ਼ ਵੀ ਉਹ ਕਿਸਾਨਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਉਦੋਂ ਤੱਕ ਸੰਘਰਸ਼ ਜਾਰੀ ਰੱਖਣਗੇ ਜਦੋਂ ਤੱਕ ਕੇਂਦਰ ਸਰਕਾਰ ਇਹ ਆਰੀਡਨੈਂਸ ਵਾਪਸ ਨਹੀਂ ਲੈ ਲੈਂਦੀ।